‘ਦ ਖ਼ਾਲਸ ਬਿਊਰੋ : ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ ਜਾਂਦੇ ਹਨ। ਜਿਥੇ ਉਹਨਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਸਦੀਵੀ ਟਿਕਾਣੇ ਲਈ ਜੂਝਣਾ ਪੈਂਦਾ ਹੈ ਪਰ ਇਸ ਦੇ ਨਾਲ ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ।
ਨਿਤ ਦਿਨ ਕੋਈ ਨਾ ਕੋਈ ਪੰਜਾਬੀ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਜਾਂਦਾ ਹੈ ਤੇ ਨਾਲ ਹੀ ਉਨ੍ਹਾਂ ਦੇ ਪਰਿਵਾਰ ਵਾਲਿਆਂ ‘ਤੇ ਵੀ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹਾ ਹੀ ਇਕ ਹੁਸ਼ਿਆਰਪੁਰ ਦੇ ਚਰਨਜੀਤ ਨਾਲ ਹੋਇਆ ਹੈ। ਜਾਣਕਾਰੀ ਅਨੁਸਾਰ 34 ਸਾਲਾ ਚਰਨਜੀਤ ਸਪੁੱਤਰ ਸ਼੍ਰੀ ਸਤਪਾਲ ਦੇਵ ਜੈਨੀਵੋਲਤਾ (ਸੋਨਚੀਨੋ) ਵਿੱਚ ਰਹਿੰਦਾ ਸੀ ਅਤੇ ਡੇਅਰੀ ਫਾਰਮ ਵਿੱਚ ਕੰਮ ਕਰਦਾ ਸੀ। ਹਾਲਾਂਕਿ ਤਿੰਨ ਮਹੀਨੇ ਪਹਿਲਾਂ ਇੰਗਲੈਂਡ ਦੀ ਧਰਤੀ ‘ਤੇ ਚਲਾ ਗਿਆ ਸੀ ਤੇ 26 ਦਸੰਬਰ ਨੂੰ ਵਾਪਿਸ ਇਟਲੀ ਆਇਆ ਸੀ। ਪਰ ਪਿਛਲੇ ਦਿਨੀਂ ਉਸਦੀ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਚਰਨਜੀਤ ਦੇ ਪਿਤਾ ਸਤਪਾਲ ਦੇਵ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਉਸ ਦੀ ਮੌਤ ਦੀ ਖਬਰ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਮ੍ਰਿਤਕ ਚਰਨਜੀਤ ਦੀ ਮੌਤ ‘ਤੇ ਇਟਲੀ ਵਿਚਲੀਆ ਭਾਰਤੀ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਦੇ ਆਗੂਆ ਨੇ ਦੁੱਖ ਪ੍ਰਗਟ ਕੀਤਾ ਹੈ।