Punjab

ਸ੍ਰੀ ਚਮਕੌਰ ਸਾਹਿਬ ਵਿਖੇ ਥੀਮ ਪਾਰਕ ਨਾਲ ਨੌਜਵਾਨਾਂ ਨੂੰ ਮਿਲ ਸਕਦਾ ਹੈ ਰੁਜ਼ਗਾਰ

‘ਦ ਖਾਲਸ ਬਿਉਰੋ:ਪੰਜਾਬ ਮੰਤਰੀ ਮੰਡਲ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਥਿਤ ਥੀਮ ਪਾਰਕ ਵਾਸਤੇ ਠੇਕੇ ਦੇ ਆਧਾਰ ‘ਤੇ ਹੋਰ ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ। ਸਬੰਧਿਤ ਵਿਭਾਗ ਨੂੰ ਨਵੀਂ ਭਰਤੀ ਕਰਨ, ਸੇਵਾਵਾਂ ਲੈਣ ਤੇ ਇਸ ਸੰਬੰਧ ਵਿੱਚ ਕੋਈ ਵੀ ਤਬਦੀਲੀ ਕਰਨ ਦਾ ਅਖਤਿਆਰ ਦਿੱਤਾ ਗਿਆ ਹੈ। ਇਸ ਵਿਸ਼ਵ ਪੱਧਰੀ ਥੀਮ ਪਾਰਕ ਵਿੱਚ 11 ਗੈਲਰੀਆਂ ਹਨ, ਜਿਸ ਵਿੱਚ ਸਿੱਖ ਧਰਮ ਦੇ ਵਿਲਖਣ ਇਤਿਹਾਸ ਅਤੇ ਚਮਕੌਰ ਸਾਹਿਬ ਦੀ ਇਤਿਹਾਸਕ ਮਹੱਤਤਾ ਅਤੇ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਨੂੰ ਬਹੁਤ ਹੀ ਵਧੀਆ ਢੰਗ ਨਾਲ ਦਰਸਾਇਆ ਗਿਆ ਹੈ।