ਬਿਉਰੋ ਰਿਪੋਰਟ – ਅਮਰੀਕਾ (America) ਦੇ ਅਲਾਬਾਮਾ ਦੀ ਟਸਕੇਗੀ ਯੂਨੀਵਰਸਿਟੀ (Tuskegee University) ਵਿਚ ਗੋਲੀਬਾਰੀ ਹੋਈ ਹੈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ 16 ਦੇ ਕਰੀਬ ਜ਼ਖ਼ਮੀ ਹੋਏ ਹਨ। ਇਸ ਸਬੰਧੀ ਅਮਰੀਕਾ ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਕ 18 ਸਾਲਾ ਵਿਦਿਆਰਥੀ ਗੋਲੀਬਾਰੀ ਦਾ ਸ਼ਿਕਾਰ ਹੋਇਆ ਹੈ ਪਰ ਉਹ ਇਸ ਯੂਨੀਵਰਸਿਟੀ ਨਾਲ ਸਬੰਧਿਤ ਨਹੀਂ ਸੀ ਪਰ ਜ਼ਖ਼ਮੀਆਂ ਵਿਚ ਕਈ ਵਿਦਿਆਰਥੀ ਯੂਨੀਵਰਸਿਟੀ ਦੇ ਸਨ। ਘਟਨਾਂ ਤੋਂ ਬਾਅਦ ਪੁਲਿਸ ਵੱਲੋਂ ਇਕ ਸ਼ੂਟਰ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸ ਤੋਂ ਬਾਅਦ ਯੂਨੀਵਰਸਿਟੀ ਨੇ ਆਪਣਾ ਬਿਆਨ ਜਾਰੀ ਕਰਦੇ ਕਿਹਾ ਕਿ ਮ੍ਰਿਤਕ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜੋ ਜ਼ਖ਼ਮੀ ਹੋਏ ਹਨ ਉਨ੍ਹਾਂ ਨੂੰ ਈਸਟ ਅਲਾਬਾਮਾ ਮੈਡੀਕਲ ਸੈਂਟਰ ਅਤੇ ਮੋਂਟਗੋਮਰੀ ਦੇ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਹੈ। ਸਿਟੀ ਪੁਲਿਸ ਦੇ ਅਧਿਕਾਰੀ ਨੇ ਕਿਹਾ ਕਿ ਜ਼ਖ਼ਮੀ ਹੋਣ ਵਾਲਿਆਂ ਵਿਚ ਇਕ ਵਿਦਿਆਰਥਣ ਅਜਿਹੀ ਹੈ, ਜਿਸ ਦੇ ਢਿੱਡ ਵਿਚ ਗੋਲੀ ਲੱਗੀ ਹੈ ਅਤੇ ਇਕ ਹੋਰ ਵਿਦਿਆਰਥਣ ਦੀ ਬਾਂਹ ਵਿਚ ਗੋਲੀ ਲੱਗੀ ਹੈ।
ਦੱਸ ਦੇਈਏ ਕਿ ਅਮਰੀਕਾ ਵਿਚ ਅਜੇ ਨਵੀਂ ਸਰਕਾਰ ਬਣੀ ਹੈ ਅਤੇ ਡੋਨਾਲਡ ਟਰੰਪ ਦੇ ਦੁਬਾਰਾ ਸੱਤਾ ਵਿਚ ਆਉਣ ਤੋਂ ਬਾਅਦ ਇਸ ਘਟਨਾ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ – ਜਸਟਿਸ ਸੰਜੀਵ ਖੰਨਾ ਭਾਰਤ ਦੇ CJI ਬਣੇ, 51ਵੇਂ ਚੀਫ ਜਸਟਿਸ ਵਜੋਂ ਚੁੱਕੀ ਸਹੁੰ