The Khalas Tv Blog Punjab ਰੋਡਵੇਜ਼ ਦੀ ਬੱਸ ਦਾ ਹੋਇਆ ਐਕਸੀਡੈਂਟ! ਸਕੂਟਰੀ ਸਵਾਰਾ ਦੀ ਗਈ ਜਾਨ
Punjab

ਰੋਡਵੇਜ਼ ਦੀ ਬੱਸ ਦਾ ਹੋਇਆ ਐਕਸੀਡੈਂਟ! ਸਕੂਟਰੀ ਸਵਾਰਾ ਦੀ ਗਈ ਜਾਨ

ਬਿਉਰੋ ਰਿਪੋਰਟ – ਪੰਜਾਬ ‘ਚ ਅੱਜ ਫਿਰ ਰੋਡਵੇਜ਼ ਦੀ ਬੱਸ ਦਾ ਹਾਦਸਾ ਹੋਇਆ ਹੈ। ਨਕੋਦਰ-ਜਲੰਧਰ (Nakodar-Jalandhar Marg) ਮਾਰਗ ‘ਤੇ ਪਿੰਡ ਮੁੱਧਾਂ ਨਜ਼ਦੀਕ ਰੋਜਵੇਜ਼ ਦੀ ਬੱਸ ਅਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ ਹੋਈ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਦੋਵੇਂ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਦੋਵਾਂ ਦੀ ਪਹਿਚਾਣ  ਸੰਤੋਖ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਸੁਖਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਸ਼ਮਸ਼ਾਬਾਦ ਤੇ ਨੂਰਮਹਿਲ ਵਜੋਂ ਹੋਈ ਹੈ। ਪੁਲਿਸ ਵੱਲੋਂ ਹਾਦਸੇ ਤੋਂ ਬਾਅਦ ਮੌਕੇ ‘ਤੇ ਪੁੱਜ ਕੇ ਜਾਂਚ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਦੋਵੇਂ ਵਿਅਕਤੀ ਸਕੂਟਰੀ ‘ਤੇ ਸਵਾਰ ਹੋ ਕੇ ਜਲੰਧਰ ਦਵਾਈ ਲੈਣ ਜਾ ਰਹੇ ਸਨ। ਜਦੋਂ ਦੋਵੇਂ ਨਕੋਦਰ-ਜਲੰਧਰ ਮਾਰਗ ’ਤੇ ਪਿੰਡ ਮੁੱਧਾਂ ਪਹੁੰਚੇ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ –  ਲੁਧਿਆਣਾ ’ਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਮਿੱਤਲ ’ਤੇ ਹਮਲਾ

 

Exit mobile version