Punjab

ਕੋਟੜਾ ਰਜਵਾਹਾ ‘ਚ ਪਿਆ ਪਾੜ , ਲੋਕਾਂ ਦੇ ਘਰ ਡੁੱਬੇ , ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬੀ

There is a gap in Kotra Rajwaha, people's houses are submerged, hundreds of acres of crops are submerged in water.

ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਫ਼ਸਲ ਪਾਣੀ ਵਿੱਚ ਡੁੱਬ ਗਈ ਪਿੰਡ ਵਾਸੀਆਂ ਨੂੰ ਇਸ ਵਾਰਦਾਤ ਸਮੇਂ ਪਤਾ ਲੱਗਾ ਜਦੋਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਇਕ ਵਾਰ ਰਜਵਾਹੇ ਦੇ ਪਾੜ ਨੂੰ ਪੂਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਬਹਾ ਤੇਜ਼ ਹੋਣ ਕਾਰਨ ਰਜਵਾਹੇ ਵਿੱਚ ਮੁੜ ਪਾੜ ਪੈ ਗਿਆ ਹੈ।

ਵੱਡੀ ਗਿਣਤੀ ਵਿਚ ਪਹੁੰਚੇ ਪਿੰਡ ਵਾਸੀਆਂ ਵੱਲੋਂ ਮਿੱਟੀ ਦੀਆ ਬੋਰੀਆਂ ਨਾਲ ਪਏ ਪਾੜ ਨੂੰ ਪੂਰ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ਤੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ । ਪਾਣੀ ਦਾ ਬਹਾ ਤੇਜ਼ ਹੋਣ ਕਾਰਨ ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਹੋਸਟਲ ਦੀਆਂ ਕੰਧਾਂ ਡਿੱਗ ਗਈਆਂ ਅਤੇ ਕਮਰਿਆਂ ਵਿੱਚ ਪਾਣੀ  ਭਰ ਗਿਆ ਜਿਸ ਕਾਰਨ ਹੋਸਟਲ ਵਿਚਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਲਾਸਾਂ ਵਿੱਚ ਸ਼ਿਫਟ ਕੀਤਾ ਗਿਆ ।

ਪਿੰਡ ਵਾਸੀ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਰਜਵਾਹੇ ਵਿੱਚ ਪਏ ਪਾੜ  ਨੂੰ ਪੂਰਨ ਲਈ ਸਾਰੇ ਪਿੰਡ ਵੱਲੋਂ ਆਪਣੀ ਪੱਧਰ ਉੱਪਰ ਯਤਨ ਕੀਤੇ ਜਾ ਰਹੇ ਹਨ ਪਰ ਨਹਿਰੀ ਵਿਭਾਗ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਨਾ ਹੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਪਾੜ ਵਿਚਲੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ।

ਪਿੰਡ ਤਿਉਣਾ ਪੁਜਾਰੀਆਂ ਦੇ ਸਰਪੰਚ ਰਾਜਵਿੰਦਰ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਰਜਵਾਹੇ ਵਿੱਚ ਪਏ ਪਾੜ੍ਹ ਨੂੰ ਠੀਕਰ ਲਈ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਪੱਕੀ ਫਸਲ ਵਿੱਚ ਪਾਣੀ ਭਰ ਗਿਆ ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਪਾੜ ਕਾਰਨ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।