Punjab

ਪੰਜਾਬ ’ਚ ਪੂਰਨ ਅਮਨ ਸ਼ਾਂਤੀ ਪਰ ਸੂਬੇ ਨੂੰ ਬਦਨਾਮ ਕਰਨ ਦੀ ਰਚੀ ਜਾ ਰਹੀ ਸਾਜ਼ਿਸ਼ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

There is complete peace in Punjab but a conspiracy is being hatched to defame the state: Jathedar Giani Harpreet Singh

ਤਲਵੰਡੀ ਸਾਬੋ : ਦੇਸ਼ ਭਰ ਵਿੱਚ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਸਿੱਖ ਕੌਮ ਦੇ ਲੋਕ ਇਸ ਨੂੰ ਨਵੇਂ ਸਾਲ ਵਜੋਂ ਵੀ ਮਨਾਉਂਦੇ ਹਨ। ਇਹ ਤਿਉਹਾਰ ਸਿੱਖਾਂ ਲਈ ਬਹੁਤ ਮਹੱਤਵਪੂਰਨ ਹੈ। ਵਿਸਾਖੀ ਦੇ ਦਿਨ ਲੋਕ ਦਾਣੇ ਦੀ ਪੂਜਾ ਦੇ ਨਾਲ ਚੰਗੀ ਫ਼ਸਲ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਇਸੇ ਦੌਰਾਨ ਵਿਸਾਖੀ ਮੌਕੇ  ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਵੱਡਾ ਤੇ ਅਹਿਮ ਸੁਨੇਹਾ ਦਿੱਤਾ ਹੈ ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪੂਰਨ ਅਮਨ ਸ਼ਾਂਤੀ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਇਸਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਹਾਲਾਤ ਖਰਾਬ ਉਦੋਂ ਹੁੰਦੇ ਹਨ ਜਦੋਂ ਦੋ ਭਾਈਚਾਰਿਆਂ ਵਿਚ ਟਕਰਾਅ ਹੋਵੇ। ਜਾਂ ਫੇਰ ਕਿਸੇ ਮੁੱਦੇ ਨੂੰ ਲੈ ਕੇ ਲੋਕਾਂ ਅਤੇ ਸਰਕਾਰ ਦਰਮਿਆਨ ਟਕਰਾਅ ਹੋਵੇ ਤੇ ਖੂਨ ਖਰਾਬਾ ਹੋ ਜਾਵੇ, ਪਰ ਪੰਜਾਬ ਵਿਚ ਅਜਿਹਾ ਕੁਝ ਨਹੀਂ ਹੈ।

ਉਹਨਾਂ ਕਿਹਾ ਕਿ ਨਾ ਤਾਂ ਦੋ ਭਾਈਚਾਰਿਆਂ ਵਿਚ ਕੋਈ ਟਕਰਾਅ ਹੈ ਤੇ ਨਾ ਹੀ ਸਰਕਾਰ ਨਾਲ ਕੋਈ ਅਜਿਹਾ ਟਕਰਾਅ ਹੋਇਆ ਹੈ ਪਰ ਇਸਦੇ ਬਾਵਜੂਦ ਪੰਜਾਬ ਨੂੰ ਗੜਬੜ ਵਾਲਾ ਸੂਬਾ ਦੱਸ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਜਿਥੇ ਹੋਰ ਰਾਜਾਂ ਵਿਚ ਦੰਗੇ ਫਸਾਦ ਹੋਏ ਹਨ ਤੇ ਦੋ ਫਿਰਕਿਆਂ ਵਿਚ ਟਕਰਾਅ ਹੋਏ ਹਨ, ਉਹਨਾਂ ਨੂੰ ਛੱਡ ਕੇ ਪੰਜਾਬ ਨੂੰ ਬਦਨਾਮੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਥੇਦਾਰ ਨੇ ਆਖਿਆ ਕਿ ਪੰਜਾਬ ਵਿਚ ਸ਼ਾਂਤੀ ਹੈ, ਇਥੇ ਕੋਈ ਮਾਹੌਲ ਖਰਾਬ ਨਹੀਂ ਹੈ। ਖ਼ੂਨ-ਖ਼ਰਾਬਾ ਹੋਣ ਜਾਂ ਲੋਕਾਂ ਵਿਚ ਝਗੜਾ ਹੁੰਦਾ ਹੈ ਤਾਂ ਹੀ ਮਾਹੌਲ ਖ਼ਰਾਬ ਹੁੰਦਾ ਹੈ। ਪੰਜਾਬ ਵਿੱਚ ਸ਼ਾਂਤੀ ਹੈ ਪਰ ਫਿਰ ਵੀ ਇਸ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇੱਥੇ ਗੁਰੂ ਸਾਹਿਬ ਦੀ ਰਹਿਮਤ ਹੈ, ਇੱਥੇ ਕਦੇ ਅਜਿਹਾ ਕੁਝ ਨਹੀਂ ਹੋਵੇਗਾ।

ਜਥੇਦਾਰ ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਬਰਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੁਝ ਨਹੀਂ ਹੋਇਆ। ਸਰਕਾਰ ਨਾਲ ਕੋਈ ਫ਼ਸਾਦ ਨਹੀਂ ਹੋਇਆ ਪਰ ਫਿਰ ਵੀ ਪੰਜਾਬ ਨੂੰ ਗੜਬੜੀ ਵਾਲ਼ਾ ਸੂਬਾ ਬਣਾਇਆ ਜਾ ਰਿਹਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਸਿੱਖ ਨੂੰ ਆਪਣੇ ਘਰ ਕਿਰਪਾਨ ਜ਼ਰੂਰ ਰੱਖਣੀ ਚਾਹੀਦੀ ਹੈ। ਇਸ ਦਿਨ ਗੁਰੂ ਜੀ ਨੇ ਖਾਲਸੇ ਦੇ ਹੱਥ ਵਿੱਚ ਕਿਰਪਾਨ ਦਿੱਤੀ ਸੀ। ਕਿਰਪਾਨ ਸਾਡੀਆਂ ਪੰਜ ਸ਼੍ਰੇਣੀਆਂ ਵਿੱਚ ਸ਼ਾਮਲ ਹੈ। ਜਥੇਦਾਰ ਨੇ ਕਿਹਾ ਕਿ ਜਿਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ, ਉਹ ਸਿਰਫ਼ ਤਲਵਾਰਾਂ ਰੱਖਣ ‘ਤੇ ਪਾਬੰਦੀ ਦੀ ਗੱਲ ਕਰਦੇ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਸਰਕਾਰੀ ਰੋਕਾਂ ਦੇ ਬਾਵਜੂਦ ਸੰਗਤ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ ਤਲਵੰਡੀ ਸਾਬੋ ਦੀ ਧਰਤੀ ‘ਤੇ ਪਹੁੰਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾ ਦਾ ਧੰਨਵਾਦ।

ਦੱਸ ਦਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ 12 ਅਪਰੈਲ ਤੋਂ ਵਿਸਾਖੀ ਤੇ ਖਾਲਸਾ ਸਾਜਣਾ ਦਿਵਸ ਦੇ ਸਮਾਗਮ ਸ਼ੁਰੂ ਹੋਏ ਹਨ। ਇਹ ਪ੍ਰੋਗਰਾਮ 15 ਅਪਰੈਲ ਤੱਕ ਚੱਲ਼ਣਗੇ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਹਨ।