India

ਹਰਿਆਣਾ ‘ਚ ਤੀਜਾ ਫਰੰਟ ਬਣਾਉਣ ਦੀ ਤਿਆਰੀ, ਐਨਕ ਤੇ ਹਾਥੀ ਆਉਣਗੇ ਨਾਲ-ਨਾਲ

ਹਰਿਆਣਾ ਵਿੱਚ ਭਾਜਪਾ ਅਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਨੈਲੋ ਵੱਲੋਂ ਬਸਪਾ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ ਇਹ ਗਠਜੋੜ ਹੋਣਾ ਲਗਭਗ ਤੈਅ ਹੈ। ਇਨੈਲੋ ਦੇ ਸੀਨੀਅਰ ਲੀਡਰ ਅਤੇ ਪਾਰਟੀ ਦੇ ਇਕਲੌਤੇ ਵਿਧਾਇਕ ਅਭੈ ਚੌਟਾਲਾ ਵੱਲੋਂ ਨਵੀਂ ਦਿੱਲੀ ਵਿੱਚ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਇਸ ਦੌਰਾਨ ਦੋਵੇਂ ਲੀਡਰਾਂ ਵਿੱਚ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ।

ਅਭੈ ਚੌਟਾਲਾ ਨੇ ਜਾਣਕਾਰੀ ਦਿੰਦਿਆ ਕਿਹਾ ਕਿ ਦੋਵੇਂ ਪਾਰਟੀਆਂ ਵੱਲੋਂ 11 ਜੁਲਾਈ ਨੂੰ ਚੰਡੀਗੜ੍ਹ ਵਿੱਚ ਇਕ ਸਾਂਝੇ ਤੌਰ ‘ਤੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਵਿੱਚ ਬਸਪਾ ਅਤੇ ਇਨੈਲੋ ਦੇ ਲੀਡਰ ਸ਼ਾਮਲ ਹੋਣਗੇ।

ਦੱਸ ਦੇਈਏ ਕਿ ਕਿਸੇ ਸਮੇਂ ਪੂਰੇ ਹਰਿਆਣਾ ਵਿੱਚ ਇਨੈਲੋ ਦੀ ਤੂਤੀ ਬੋਲਦੀ ਸੀ। ਇਨੈਲੋ ਨੇ ਕਈ ਵਾਰ ਹਰਿਆਣਾ ਵਿੱਚ ਸਰਕਾਰ ਬਣਾਈ ਸੀ ਪਰ ਪਿਛਲੇ ਸਮੇਂ ਤੋਂ ਇਸ ਪਾਰਟੀ ਦਾ ਪ੍ਰਦਰਸ਼ਨ ਬਹੁਤ ਮਾੜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾ ਵਿੱਚ ਪਾਰਟੀ ਨੇ ਕੇਵਲ ਇਕ ਸੀਟ ਹੀ ਜਿੱਤੀ ਸੀ ਅਤੇ ਲੋਕ ਸਭਾ ਵਿੱਚ ਪਾਰਟੀ ਦਾ ਕੋਈ ਵੀ ਸੰਸਦ ਮੈਂਬਰ ਨਹੀਂ ਹੈ।

ਇਹ ਵੀ ਪੜ੍ਹੋ –  ਫਾਜ਼ਿਲਕਾ ਦੇ ਨੌਜਵਾਨ ਨੇ ਨਿਗਲਿਆ ਜ਼ਹਿਰ, ਪਰਿਵਾਰ ‘ਚ ਛਾਇਆ ਮਾਤਮ