The Khalas Tv Blog Punjab ਮੁਲਜ਼ਮਾਂ ਨੂੰ ਪੇਸ਼ ਕਰਨ ਵਿੱਚ ਹੋਈ ਦੇਰੀ, ਅਦਾਲਤ ਨੇ ਮਾਨਸਾ ਪੁਲਿਸ ਦੀ ਕੀਤੀ ਖਿਚਾਈ
Punjab

ਮੁਲਜ਼ਮਾਂ ਨੂੰ ਪੇਸ਼ ਕਰਨ ਵਿੱਚ ਹੋਈ ਦੇਰੀ, ਅਦਾਲਤ ਨੇ ਮਾਨਸਾ ਪੁਲਿਸ ਦੀ ਕੀਤੀ ਖਿਚਾਈ

There was a delay in presenting the accused, the court pulled Mansa

ਮੁਲਜ਼ਮਾਂ ਨੂੰ ਪੇਸ਼ ਕਰਨ ਵਿੱਚ ਹੋਈ ਦੇਰੀ, ਅਦਾਲਤ ਨੇ ਮਾਨਸਾ ਪੁਲਿਸ ਦੀ ਕੀਤੀ ਖਿਚਾਈ

ਦ ਖ਼ਾਲਸ ਬਿਊਰੋ : ਸਿੱਧੂ ਮੂਸੇਵਾਲਾ ਕ ਤਲ ਕੇਸ ਵਿੱਚ ਮੁਲਜ਼ਮਾਂ ਦੀ ਪੁਲੀਸ ਹਿਰਾਸਤ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕਰਨ ਵਿੱਚ ਤਿੰਨ ਘੰਟੇ ਤੋਂ ਵੱਧ ਦੇਰੀ ਲਈ ਅਦਾਲਤ ਨੇ ਜ਼ਿਲ੍ਹਾ ਪੁਲੀਸ ਦੀ ਖਿਚਾਈ ਕੀਤੀ। ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ’ਚ ਦੀਪਕ ਮੁੰਡੀ ਅਤੇ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਤੇ ਰਜਿੰਦਰ ਉਰਫ ਜੋਕਰ ਦਾ ਰਿਮਾਂਡ ਖਤਮ ਹੋਣ ਮਗਰੋਂ ਉਨ੍ਹਾਂ ਨੂੰ ਦੁਪਹਿਰ 2 ਵਜੇ ਤੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਸੀ, ਪਰ ਮਾਨਸਾ ਪੁਲੀਸ ਸ਼ਾਮ 5 ਵਜੇ ਮੁਲਜ਼ਮਾਂ ਨਾਲ ਅਦਾਲਤ ਵਿੱਚ ਪੇਸ਼ ਹੋਈ। ਇਸ ਤੋਂ ਬਾਅਦ ਜੁਡੀਸ਼ੀਅਲ ਮੈਜਿਸਟਰੇਟ ਦਲਜੀਤ ਕੌਰ ਦੀ ਅਦਾਲਤ ਨੇ ਇਸ ਦੇਰੀ ਲਈ ਜ਼ਿਲ੍ਹਾ ਪੁਲੀਸ ਤੋਂ ਸਪੱਸ਼ਟੀਕਰਨ ਮੰਗਿਆ ਅਤੇ ਮਾਨਸਾ ਦੇ ਸੀਨੀਅਰ ਪੁਲੀਸ ਕਪਤਾਨ ਗੌਰਵ ਤੂਰਾ ਨੂੰ ਵੀ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ।

ਸੂਤਰਾਂ ਅਨੁਸਾਰ ਅੰਮ੍ਰਿਤਸਰ ਪੁਲੀਸ ਨੇ ਮਾਨਸਾ ਪੁਲੀਸ ਨੂੰ ਸੂਚਿਤ ਕੀਤਾ ਸੀ ਕਿ ਮੁਲਜ਼ਮ ਕਤਲ ਕੇਸ ਵਿੱਚ ਲੋੜੀਂਦੇ ਹਨ। ਸੂਤਰਾਂ ਅਨੁਸਾਰ ‘ਦੇਰੀ ਇਸ ਲਈ ਹੋਈ, ਕਿਉਂਕਿ ਅੰਮ੍ਰਿਤਸਰ ਪੁਲੀਸ ਮਾਨਸਾ ਪਹੁੰਚਣ ਵਿੱਚ ਦੇਰੀ ਨਾਲ ਸੀ, ਜਿਸ ਤੋਂ ਬਾਅਦ ਜ਼ਿਲ੍ਹਾ ਪੁਲੀਸ ਨੇ ਕੁਝ ਘੰਟੇ ਉਡੀਕ ਕੀਤੀ।’ ਇੱਕ ਹੋਰ ਮੁਲਜ਼ਮ ਬਿੱਟੂ ਸਿੰਘ ਦਾ ਅੱਜ ਛੇ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਮੂਸੇਵਾਲਾ ਕਤਲ ਕਾਂਡ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਦੇ ਮੁੱਖ ਮੁਲਜ਼ਮ ਹਨ। ਇਸੇ ਦੌਰਾਨ ਅੰਮ੍ਰਿਤਸਰ ਪੁਲੀਸ ਨੇ ਮੁੰਡੀ ਅਤੇ ਹੋਰ ਦੋ ਮੁਲਜ਼ਮਾਂ ਦਾ ਟਰਾਂਜ਼ਿਟ ਰਿਮਾਂਡ ਮੰਗਿਆ ਸੀ ਪਰ ਮਾਨਸਾ ਅਦਾਲਤ ਨੇ ਰਿਮਾਂਡ ਦੀ ਮਨਜ਼ੂਰੀ ਨਹੀਂ ਦਿੱਤੀ।

ਬੰਬੀਹਾ ਨੇ ਗਰੋਹ ’ਚ ਭਰਤੀ ਲਈ ਸ਼ੋਸਲ ਮੀਡੀਆ ’ਤੇ ਪਾਈ ਪੋਸਟ

ਇੱਕ ਪਾਸੇ ਪੰਜਾਬ ਦੀ ਮਾਨ ਸਰਕਾਰ ਅਤੇ ਪੰਜਾਬ ਪੁਲਿਸ ਗੈਂਗਸਟਰਾਂ ਨੂੰ ਨੱਥ ਪਾਉਣ ਦੀ ਗੱਲ ਕਹਿ ਕੇ ਪਿੱਠ ਥਾਪੜ ਰਹੀ ਹੈ ਅਤੇ ਦੂਜੇ ਪਾਸੇ ਗੈਂਗਸਟਰ ਹੁਣ ਸਰੇਆਮ ਸੋਸ਼ਲ ਮੀਡੀਆ ਉਤੇ ਆਨਲਾਈਨ ਭਰਤੀ ਦੀ ਪੋਸਟਾਂ ਪਾ ਰਹੇ ਹਨ।

ਹੁਣ ਗੈਂਗਸਟਰ ਵੀ ਭਰਤੀ ਲਈ ਵਟਸਐਪ ਨੰਬਰ ਜਾਰੀ ਕਰਨ ਲੱਗ ਪਏ ਹਨ ਅਤੇ ਨੌਜਵਾਨਾਂ ਨੂੰ ਆਨਲਾਈਨ ਭਰਤੀ ਲਈ ਕਹਿ ਰਹੇ ਹਨ। ਬੰਬੀਹਾ ਗੈਂਗ ਨੇ ਨੌਜਵਾਨਾਂ ਨੂੰ ਆਪਣੇ ਗੈਂਗ ਨਾਲ ਜੋੜਨ ਲਈ ਫੇਸਬੁੱਕ ‘ਤੇ ਪੋਸਟ ਲਿਖ ਕੇ ਵਟਸਐਪ ਨੰਬਰ ਜਾਰੀ ਕੀਤਾ ਹੈ। ਸੁਲਤਾਨ ਦਵਿੰਦਰ ਬੰਬੀਹਾ ਗਰੁੱਪ ਦੇ ਅਕਾਊਂਟ ਤੋਂ ਇੱਕ ਪੋਸਟ ਪਾਈ ਗਈ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਜਿਹੜੇ ਭਰਾ ਗੈਂਗ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ ਵਟਸਐਪ ਕਰਨ। ਇਹ ਨੰਬਰ ਗੈਂਗਸਟਰਾਂ ਵੱਲੋਂ ਫੇਸਬੁੱਕ ‘ਤੇ ਜਾਰੀ ਕੀਤਾ ਜਾਂਦਾ ਹੈ।

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖਤਰਾ ਹੋਣ ਦਾ ਸ਼ੱਕ ਜਤਾਇਆ ਹੈ। ਵਕੀਲ ਨੇ ਦਾਅਵਾ ਕੀਤਾ ਕਿ ਲਾਰੈਂਸ ਬਿਸ਼ਨੋਈ ‘ਤੇ ਜਾਨਲੇਵਾ ਹਮਲਾ ਹੋ ਸਕਦਾ ਹੈ। ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਅਜਿਹੇ ਇਨਪੁਟ ਮਿਲੇ ਹਨ ਕਿ 24 ਤਰੀਖ ਨੂੰ ਪੇਸ਼ੀ ਦੌਰਾਨ ਲਾਰੈਂਸ ‘ਤੇ ਹਮਲਾ ਹੋ ਸਕਦਾ ਹੈ।

ਲਾਰੈਂਸ ਬਿਸ਼ਨੋਈ ਇਸ ਵੇਲੇ ਬਠਿੰਡਾ ਪੁਲਿਸ ਦੀ ਹਿਰਾਸਤ ਵਿੱਚ ਹੈ ਅਤੇ ਕੁੱਝ ਦਿਨ ਪਹਿਲਾਂ ਹੀ ਉਸਦੀ ਬਠਿੰਡਾ ਅਦਾਲਤ ਵਿੱਚ ਪੇਸ਼ੀ ਹੋਈ ਸੀ। ਇਸ ਸਬੰਧ ਵਿਚ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿਚ ਐਡਵੋਕੇਟ ਚੋਪੜਾ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ 12 ਦਿਨਾਂ ਦੇ ਬਠਿੰਡਾ ਪੁਲਿਸ ਰਿਮਾਂਡ ‘ਤੇ ਹੈ ਅਤੇ 24 ਸਤੰਬਰ ਨੂੰ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਹੈ।

Exit mobile version