Others

ਦਿੱਲੀ ਹਵਾਈ ਅੱਡੇ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Indira Gandhi International Airport Delhi

ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ(Indira Gandhi International Airport)  ਨੂੰ ਪਰਮਾਣੂ ਬੰਬ(atomic bomb) ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦਿੱਲੀ ਪੁਲਿਸ ਨੇ ਸੋਮਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ 5 ਅਪ੍ਰੈਲ ਨੂੰ ਦਿੱਲੀ ਦੇ IGI ਹਵਾਈ ਅੱਡੇ ‘ਤੇ ਜਹਾਜ਼ ਵਿੱਚ ਚੜ੍ਹਨ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸਿਕਓਰਿਟੀ ਸਟਾਫ਼ ਨੂੰ ਏਅਰਪੋਰਟ ਨੂੰ ਪਰਮਾਣੂ ਬੰ.ਬ ਨਾਲ ਉਡਾਉਣ ਦੀ ਧ.ਮਕੀ ਦਿੱਤੀ। ਇਸ ਦੇ ਬਾਅਦ ਹਵਾਈ ਅੱਡੇ ‘ਤੇ ਹੜਕੰਪ ਮਚ ਗਿਆ।

ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਏਅਰਪੋਰਟ ਨੂੰ ਉਡਾਉਣ ਦੀ ਧ.ਮਕੀ ਦੇਣ ਦੇ ਇਲਜ਼ਾਮਾਂ ਵਿੱਚ ਦੋਵੇਂ ਯਾਤਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਿੱਲੀ ਪੁਲਿਸ ਨੇ ਅੱਗੇ ਦੱਸਿਆ ਕਿ ਦੋਹਾਂ ਦੇ ਖਿਲਾਫ਼ ਏਅਰਪੋਰਟ ਪੁਲਿਸ ਸਟੇਸ਼ਨ ਵਿੱਚ ਧਾਰਾ 182/505(1) ਬੀ ਏ ਤਹਿਤ ਐੱਫਆਈਆਰ ਦਰਜ ਕੀਤੀ ਗਈ। ਹਾਲਾਂਕਿ, ਬੰ.ਬ ਨਾਲ ਉਡਾਉਣ ਦੀ ਧ.ਮਕੀ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਅਲਰਟ ‘ਤੇ ਹੋ ਗਈ ਹੈ।

ਆਈਜੀਆਈ ਏਅਰਪੋਰਟ ਦੀ ਡੀਸੀਪੀ ਊਸ਼ਾ ਰੰਗਨਾਨੀ ਅਨੁਸਾਰ ਪੁੱਛਗਿੱਛ ਤੋਂ ਬਾਅਦ ਦੋਵਾਂ ਯਾਤਰੀਆਂ ਨੂੰ ਆਈਜੀਆਈ ਏਅਰਪੋਰਟ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਆਈਜੀਆਈ ਏਅਰਪੋਰਟ ਪੁਲਿਸ ਨੇ ਦੋਵਾਂ ਨੂੰ ਆਈਪੀਸੀ ਦੀ ਧਾਰਾ 505 (1) (ਬੀ) ਅਤੇ 182 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਯਾਤਰੀਆਂ ਦੀ ਪਛਾਣ ਜਿਗਨੇਸ਼ ਮਲਾਨ ਅਤੇ ਕਸ਼ਯਪ ਕੁਮਾਰ ਵਜੋਂ ਹੋਈ ਹੈ।

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਦਿੱਲੀ ਤੋਂ ਅਹਿਮਦਾਬਾਦ ਜਾ ਰਹੀ ਆਕਾਸਾ ਏਅਰਲਾਈਨਜ਼ ਦੀ ਫਲਾਈਟ ਨੰਬਰ QP-1334 ਨਾਲ ਸਬੰਧਤ ਹੈ। ਦਰਅਸਲ, 5 ਅਪ੍ਰੈਲ 2024 ਨੂੰ ਆਕਾਸਾ ਏਅਰਲਾਈਨਜ਼ ਨੂੰ SLPC ਦੇ ਨਿਰਦੇਸ਼ ਦਿੱਤੇ ਗਏ ਸਨ। ਜਿਸ ਤੋਂ ਬਾਅਦ ਜਹਾਜ਼ ‘ਚ ਸਵਾਰ ਹੋਣ ਤੋਂ ਪਹਿਲਾਂ ਏਅਰੋਬ੍ਰਿਜ ਖੇਤਰ ‘ਚ ਸਾਰੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਪ੍ਰਕਿਰਿਆ ਤਹਿਤ ਜਿਗਨੇਸ਼ ਮਲਾਨ ਅਤੇ ਕਸ਼ਯਪ ਕੁਮਾਰ ਨੂੰ ਸੁਰੱਖਿਆ ਜਾਂਚ ਤੋਂ ਗੁਜ਼ਰਨ ਲਈ ਕਿਹਾ ਗਿਆ ਸੀ।

ਦੋਸ਼ ਹੈ ਕਿ ਦੋਵਾਂ ਯਾਤਰੀਆਂ ਨੇ ਐਸ.ਐਲ.ਪੀ.ਸੀ. ਨਾਰਾਜ਼ ਇਨ੍ਹਾਂ ਯਾਤਰੀਆਂ ਨੇ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਜਾਂਚ ਤਾਂ ਹੋ ਚੁੱਕੀ ਹੈ, ਫਿਰ ਉਨ੍ਹਾਂ ਦੀ ਸੁਰੱਖਿਆ ਜਾਂਚ ਦੁਬਾਰਾ ਕਿਉਂ ਕਰਵਾਈ ਜਾਵੇ। ਇਸ ‘ਤੇ ਅਕਾਸਾ ਏਅਰਲਾਈਨਜ਼ ਦੇ ਸੁਰੱਖਿਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਹਾ- ਸਰ, ਇਹ ਜਹਾਜ਼ ਅਤੇ ਸਵਾਰ ਯਾਤਰੀਆਂ ਦੀ ਸੁਰੱਖਿਆ ਲਈ ਵਾਧੂ ਸੁਰੱਖਿਆ ਪ੍ਰਕਿਰਿਆ ਹੈ। ਉਹ ਸਿਰਫ ਆਪਣਾ ਫਰਜ਼ ਨਿਭਾ ਰਿਹਾ ਹੈ।