The Khalas Tv Blog Punjab ਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ ਤੱਕ ਜਾਮ ਦਾ ਐਲਾਨ
Punjab

ਪੰਜਾਬ ’ਚ ਫਿਰ ਹੋਵੇਗਾ ਬੱਸਾਂ ਦਾ ਚੱਕਾ ਜਾਮ, 6 ਤੋਂ 8 ਜਨਵਰੀ ਤੱਕ ਜਾਮ ਦਾ ਐਲਾਨ

PRTC ਕੰਟਰੈਕਟ ਮੁਲਾਜ਼ਮ ਯੂਨੀਅਨ ਦੇ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਇੱਕ ਵਾਰ ਫਿਰ ਤੋਂ ਹੜ੍ਹਤਾਲ ਕੱਚੇ ਕਾਮਿਆਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

PRTC ਮੁਲਾਜ਼ਮਾਂ ਵੱਲੋਂ ਤਿਨ ਦਿਨ ਤੱਕ ਬੱਸਾਂ ਦੇ ਚੱਕੇ ਜਾਮ ਦਾ ਐਲਾਨ ਕੀਤਾ ਗਿਆ ਹੈ। ਇਹ ਹੜਤਾਲ ਤਿੰਨ ਤੱਕ ਚੱਲੇਗੀ। PRTC ਕੰਟਰੈਕਟ ਮੁਲਾਜ਼ਮਾਂ ਵੱਲੋਂ 6 ਤੋਂ 8 ਜਨਵਰੀ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਦੇ ਬਾਵਜੂਦ ਇਨ੍ਹਾਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਭਰੋਸਾ ਦਿੰਦੇ ਆ ਰਹੇ ਹਨ, ਪਰ ਹੁਣ ਤੱਕ ਇਸ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਤੋਂ ਲੱਗਦਾ ਹੈ ਕਿ ਪ੍ਰਾਈਵੇਟ ਬੱਸਾਂ ‘ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।

Exit mobile version