ਪੰਜਾਬ ਵਿੱਚ ਲੋਕ ਸਭਾ ਦੀਆਂ ਚੋਣਾਂ 1 ਜੂਨ ਨੂੰ ਹੋ ਰਹੀਆਂ ਹਨ, ਜਿਸ ਨੂੰ ਦੇਖਦਿਆਂ ਹੋਇਆ ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਵਿੱਚ ਪੇਡ ਛੁੱਟੀ ਰਹੇਗੀ।
ਪੰਜਾਬ ਵਿੱਚ ਵੋਟਿੰਗ ਨੂੰ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਯਤਨ ਕੀਤੇ ਜਾ ਰਹੇ ਹਨ, ਜਿਸ ਨੂੰ ਦੇਖਦਿਆਂ ਹੋਇਆ ਇਹ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿੱਚ ਸ਼ਰਾਬ ਦੇ ਠੇਕੇ ਵੋਟਾਂ ਤੋਂ ਪਹਿਲਾ 30 ਮਈ ਤੋਂ 1 ਜੂਨ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। ਇਹ ਹੁਕਮ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਵੀ ਲਾਗੂ ਰਹਿਣਗੇ। ਇਸ ਦੌਰਾਨ ਹੋਟਲਾਂ, ਰੈਸਟੋਰੈਂਟਾਂ ਅਤੇ ਪੱਬਾਂ ਵਿੱਚ ਵੀ ਸ਼ਰਾਬ ਨਹੀਂ ਪਰੋਸੀ ਜਾਏਗੀ।
ਇਹ ਵੀ ਪੜ੍ਹੋ – ਭਾਜਪਾ ਸਰਕਾਰ ਨੇ ਕਿਸਾਨਾਂ ਦੀ ਇੱਕ ਵੀ ਨਹੀਂ ਸੁਣੀ, ਸਾਰੀਆਂ ਨੀਤੀਆਂ ਅਰਬਪਤੀਆਂ ਲਈ : ਪ੍ਰਿਅੰਕਾ ਗਾਂਧੀ