‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਰੱਦ ਕਰਾਉਣ ਸਬੰਧੀ ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਪੈਸੇਂਜਰ ਟ੍ਰੇਨਾਂ ਨੂੰ ਲੈ ਕੇ ਕਿਸਾਨਾਂ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਉਨ੍ਹਾਂ ਵੱਲੋਂ ਰੇਲਵੇ ਟਰੈਕਟ ਅਤੇ ਸਟੇਸ਼ਨ ਖ਼ਾਲੀ ਕਰ ਦਿੱਤੇ ਗਏ ਅਤੇ ਰੇਲਵੇ ਸਟੇਸ਼ਨ ਦੇ ਬਾਹਰ ਧਰਨੇ ਲਗਾਏ ਜਾਣਗੇ।
ਸਿਰਫ਼ ਇੰਨਾਂ ਹੀ ਨਹੀਂ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਕੇਂਦਰ ਦਾ ਵਤੀਰਾ ਸਿਰਫ਼ ਕਿਸਾਨ ਨਾਲ ਹੀ ਅਜਿਹਾ ਨਹੀਂ ਹੈ ਬਲਕਿ ਪੂਰੇ ਪੰਜਾਬ ਦੇ ਖਿਲਾਫ਼ ਹੈ, ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਸ ਤਰ੍ਹਾਂ ਨਾਲ ਕੇਂਦਰ ਸਰਕਾਰ ਨੇ ਜੰਮੂ-ਕਸ਼ਮੀਰ ਵਿੱਚ ਕੀਤਾ ਉਹ ਪੰਜਾਬ ਵਿੱਚ ਅਜਿਹਾ ਕਰਨਗੇ ਤਾਂ ਇਹ ਉਨ੍ਹਾਂ ਦੀ ਗ਼ਲਤ ਫੈਮੀ ਹੈ ਕਿਸਾਨ ਸੰਘਰਸ਼ ਦਾ ਰਸਤਾ ਦੱਬਣ ਨਹੀਂ ਦੇਣਗੇ।
5 ਨਵੰਬਰ ਨੂੰ ਪੂਰੇ ਪੰਜਾਬ ਵਿੱਚ ਚੱਕਾ ਜਾਮ ਦਾ ਕਿਸਾਨਾਂ ਵੱਲੋਂ ਐਲਾਨ ਕੀਤਾ ਗਿਆ ਹੈ, ਇਸ ਦੌਰਾਨ ਕਿਸਾਨ ਮਹਾਸੰਘ ਦੀ ਵੀਰਵਾਰ ਨੂੰ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ 187 ਯੂਨੀਅਨ ਹਿੱਸਾ ਲੈ ਰਹੀਆਂ ਹਨ, ਜਦਕਿ ਕਿਸਾਨ ਜਥੇਬੰਦੀਆਂ ਵੱਲੋਂ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਕਿਸਾਨ ਜਥੇਬੰਦੀਆਂ ਆਉਣ ਵਾਲੀ 10 ਨਵੰਬਰ ਨੂੰ ਚੰਡੀਗੜ੍ਹ ਵਿੱਚ ਇਸ ਪ੍ਰੋਗਰਾਮ ਦੀ ਰਣਨੀਤੀ ਦੀ ਪੂਰੀ ਤਰ੍ਹਾ ਤਿਆਰੀ ਦੀ ਫਾਇਨਲ ਰਿਪੋਰਟ ਪੇਸ਼ ਕਰਨਗੇ, ਜਿਸ ‘ਚ ਸਪਸ਼ਟ ਕੀਤਾ ਜਾਵੇਗਾ ਕਿ 26 ਤੇ 27 ਨਵੰਬਰ ਨੂੰ ਦਿੱਲੀ ਜਾਣ ਵਾਲਾ ਮੋਰਚਾ ਹੋਰ ਲੰਮਾ ਕਰਨਾ ਜਾ ਨਹੀਂ….। ਰਿਲਾਇੰਸ ਪੈਟਰੋਲ ਪੰਪਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਸਾਫ਼ ਕਰ ਦਿੱਤਾ ਹੈ ਕਿ 5 ਨਵੰਬਰ ਪੂਰੇ ਭਾਰਤ ਭਰ ‘ਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਜਿਸ ਵਿੱਚ ਕਿਸਾਨਾਂ ਵੱਲੋਂ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦਾ ਧਰਨਾ ਦਿੱਤਾ ਜਾਵੇਗਾ ਅਤੇ ਸੜਕੀ ਆਵਾਜਾਈ ਨੂੰ ਰੋਕਿਆ ਜਾਵੇਗਾ।
ਕਿਸਾਨ ਜਥੇਬੰਦੀਆਂ ਵੱਲੋ ਇਹ ਸਪਸ਼ਟ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਕੀਤੇ ਗਏ ਮੋਰਚਿਆ ‘ਚ ਕਿਸੇ ਵੀ ਜਗ੍ਹਾਂ ‘ਤੇ ਐਂਟੀਨੇਸ਼ਨ ਨਾਰੇ ਨਹੀਂ ਲੱਗੇ ਅਤੇ ਸਾਡੇ ਜਿਨ੍ਹੇ ਵੀ ਮੋਰਚੇ ਚੱਲ ਰਹੇ ਹਨ ਉਹ ਸਭ ਸ਼ਾਂਤਮਈ ਚੱਲ ਰਹੇ ਹਨ। ਸਾਡਾ ਹਿੰਸਾ ਫੈਲਾਉਣਾ ਨਹੀਂ ਬਲਕਿ ਸ਼ਾਂਤੀ ਬਣਾ ਕੇ ਧਰਨ ਪ੍ਰਦਰਸ਼ਨ ਕਰਨ ਦਾ ਨਾਰਾ ਹੈ ਅਤੇ ਜਿਨ੍ਹਾਂ ਚਿਰ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਿਸ ਨਹੀਂ ਲੈਂਦੀ ਉਨ੍ਹਾਂ ਚਿਰ ਸਾਡਾ ਸ਼ਾਂਤਮਈ ਪ੍ਰਦਰਸ਼ਨ ਢੰਗ ਨਾਲ ਚਲਦਾ ਰਹੇਗਾ।