Punjab

20 ਮਾਰਚ ਨੂੰ ਹੋਵੇਗੀ ਪੰਥਕ ਇਕੱਤਰਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਈ ਸੁਖਰਾਜ ਸਿੰਘ ਨਿਆਮੀ ਵਾਲਾ, ਬਾਪੂ ਸਾਧੂ ਸਿੰਘ, ਸ਼ਹੀਦ ਪਰਿਵਾਰ ਅਤੇ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ 20 ਮਾਰਚ ਨੂੰ ਜ਼ਿਲ੍ਹਾ ਫਰੀਦਕੋਟ ਦੇ ਬਹਿਬਲ ਕਲਾਂ ਵਿਖੇ ਇੱਕ ਪੰਥਕ ਇਕੱਤਰਤਾ ਸੱਦੀ ਗਈ ਹੈ। ਪਿਛਲੇ ਛੇ ਸਾਲਾਂ ਤੋਂ ਇਨਸਾਫ਼ ਦੀ ਉਡੀਕ ਵਿੱਚ 16 ਦਸੰਬਰ 2021 ਤੋਂ ਗੁਰਬਾਣੀ ਬੇ ਅਦਬੀ ਇਨਸਾਫ਼ ਮੋਰਚਾ ਲਗਾਤਾਰ ਜਾਰੀ ਹੈ। ਇਸ ਪੰਥਕ ਇਕੱਤਰਤਾ ਵਿੱਚ ਸਾਰੀਆਂ ਧਾਰਮਿਕ, ਸਮਾਜਿਕ ਜਥੇਬੰਦੀਆ ਦੇ ਆਗੂਆਂ ਨੂੰ ਸ਼ਾਮਿਲ ਹੋ ਕੇ ਆਪਣੇ ਸੁਝਾਅ ਦੇਣ ਦੀ ਬੇਨਤੀ ਕੀਤੀ ਗਈ ਹੈ।