‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਕੈਬਨਿਟ ਦਾ ਵਿਸਥਾਰ ਕਰਨ ਜਾ ਰਹੀ ਹੈ। ਕੁਝ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਪੰਜਾਬ ਦੀ ਭਗਵੰਤ ਮਾਨ ਵਜ਼ਾਰਤ ਵਿਚ ਵਾਧਾ ਭਲਕੇ 4 ਜੁਲਾਈ ਨੂੰ ਸ਼ਾਮ 5 ਵਜੇ ਕੀਤਾ ਜਾ ਰਿਹਾ ਹੈ। ਸੰਭਾਵਨਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਵਜ਼ਾਰਤ ਵਿਚ 6 ਮੰਤਰੀ ਹੋਰ ਬਣਾਏ ਜਾ ਰਹੇ ਹਨ। ਇਹਨਾਂ ਵਿਚ ਇਕ ਮਹਿਲਾ ਮੰਤਰੀ ਵੀ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਵੇਖਣ ਵਾਲੀ ਗੱਲ ਹੋਵੇਗੀ ਕਿ ਜਿਹੜੇ ਸੀਨੀਅਰ ਆਗੂ ਪਹਿਲਾਂ ਮੰਤਰੀ ਬਣਨ ਤੋਂ ਰਹਿ ਗਏ ਹਨ, ਉਨ੍ਹਾਂ ਦਾ ਐਤਕੀਂ ਨੰਬਰ ਲੱਗੇਗਾ ਜਾਂ ਨਹੀਂ।
![](https://khalastv.com/wp-content/uploads/2022/07/bhb-1.jpg)
ਕੱਲ੍ਹ ਸ਼ਾਮ ਨੂੰ ਰਾਜ ਭਵਨ ਵਿੱਚ ਪੰਜਾਬ ਸਰਕਾਰ ਵਿੱਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾਵੇਗੀ। ਚਰਚਾ ਹੈ ਕਿ ਪੰਜਾਬ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ਦਾ ਮੰਤਰੀ ਬਣਨਾ ਤੈਅ ਹੈ।
ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਡਾ. ਇੰਦਰਬੀਰ ਨਿੱਝਰ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਹਾਸਲ ਜਾਣਕਾਰੀ ਮੁਤਾਬਕ ਕੁੱਲ 5 ਨਵੇਂ ਮੰਤਰੀ ਸਹੁੰ ਚੁੱਕਣਗੇ। ਇਨ੍ਹਾਂ ਵਿੱਚ ਦੂਜੀ ਵਾਰ ਵਿਧਾਇਕ ਬਣੇ ਪ੍ਰੋ. ਬਲਜਿੰਦਰ ਕੌਰ ਜਾਂ ਸਰਵਜੀਤ ਮਾਣੂੰਕੇ ਨੂੰ ਵੀ ਮੰਤਰੀ ਬਣਾਇਆ ਜਾ ਸਕਦਾ ਹੈ। ਮੰਤਰੀ ਮੰਡਲ ਵਿੱਚ ਇੱਕ ਮਹਿਲਾ ਮੰਤਰੀ ਨੂੰ ਸ਼ਾਮਲ ਕੀਤਾ ਜਾਣਾ ਤੈਅ ਹੈ।
![](https://khalastv.com/wp-content/uploads/2022/07/pb.jpg)
ਦੱਸ ਦਈਏ ਕਿ ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ 10 ਮੰਤਰੀ ਹਨ। ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਵੇਲੇ ਮੁੱਖ ਮੰਤਰੀ ਤੋਂ ਇਲਾਵਾ 10 ਮੰਤਰੀ ਬਣਾਏ ਸਨ। ਹਾਲਾਂਕਿ ਇਸ ਵਿੱਚ ਸ਼ਾਮਲ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਵੇਲੇ 28 ਵਿਭਾਗ ਹਨ। ਅਜਿਹੇ ‘ਚ ਸਥਾਨਕ ਸਰਕਾਰਾਂ ਤੋਂ ਇਲਾਵਾ ਕਈ ਅਹਿਮ ਮੰਤਰਾਲੇ ਨਵੇਂ ਨਿਯੁਕਤ ਮੰਤਰੀਆਂ ਨੂੰ ਸੌਂਪੇ ਜਾ ਸਕਦੇ ਹਨ।