Punjab

ਹੁਣ ਨਹੀਂ ਹੋਵੇਗਾ ਬੇਅ ਦਬੀ ਮੁੱਦੇ ‘ਤੇ ਇਜਲਾਸ !

ਦ ਖ਼ਾਲਸ ਬਿਊਰੋ : ਬੇਅਦਬੀ ਦਾ ਮੁੱਦਾ ਪੰਜਾਬ ਦੀ ਸਿਆਸਤ ਦਾ ਕੇਂਦਰੀ ਮੁੱਦਾ ਬਣਦੀਆਂ ਰਹੀਆਂ ਹਨ ਪਰ ਇਸ ਉੱਤੇ ਕਾਰਵਾਈ ਕੋਈ ਨਹੀਂ ਕੀਤੀ ਜਾਂਦੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅ ਦਬੀ ਦਾ ਮਾਮਲਾ ਅਕਤੂਬਰ 2015 ਦੀਆਂ ਘਟਨਾਵਾਂ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਚਰਚਾ ਦਾ ਮੁੱਦਾ ਬਣਦਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਮੇਂ ਸਮੇਂ ਉੱਤੇ ਸਰਕਾਰਾਂ ਨੂੰ ਬੇ ਅਦਬੀ ਦਾ ਇਨਸਾਫ਼ ਦੇਣ ਲਈ ਕਿਹਾ ਜਾਂਦਾ ਰਿਹਾ ਹੈ ਪਰ ਉਨ੍ਹਾਂ ਦੀਆਂ ਉਮੀਦਾਂ ਉੱਤੇ ਉਦੋਂ ਪਾਣੀ ਫਿਰ ਜਾਂਦਾ ਹੈ ਜਦੋਂ ਸਰਕਾਰਾਂ ਇਸ ਗੰਭੀਰ ਮੁੱਦੇ ਵੱਲ ਗੌਰ ਨਹੀਂ ਕਰਦੀਆਂ।

ਇਸ ਤਹਿਤੇ ਅੱਠੇ ਪਹਿਰ ਟਹਿਲ ਸੇਵਾ ਲਹਿਰ ਵੱਲੋਂ ਅੱਜ ਫਤਿਹਗੜ੍ਹ ਸਾਹਿਬ ਵਿਖੇ ਦੀਵਾਨ ਟੋਡਰ ਮੱਲ ਹਾਲ ਵਿਚ ਬੇਅ ਦਬੀ ਇਲਜਾਸ ਰੱਖਿਆ ਗਿਆ ਸੀ ਜਿਸਨੂੰ ਕਿ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਇਜਲਾਸ ਹੁਣ 17 ਜੁਲਾਈ ਨੂੰ ਹੋਵੇਗਾ। ਇਸ ਸੈਸ਼ਨ ਵਾਸਤੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਨੂੰ ਸੱਦਾ ਦਿੱਤਾ ਗਿਆ ਸੀ। ਇਸ ਇਜਲਾਸ ਵਿਚ ਬੇਅਦਬੀ ਘਟਨਾ ’ਤੇ ਚਰਚਾ ਕੀਤੀ ਜਾਣੀ ਹੈ।

ਅੱਠੇ ਪਹਿਰ ਟਹਿਲ ਸੇਵਾ ਲਹਿਰ ਦੇ ਚੀਫ਼ ਸੇਵਾਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਕਾਰਨ ਇਜਲਾਸ ਦੀ ਤਰੀਕ ਅੱਗੇ ਪਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਕਿਸੇ ਨੇ ਵੀ ਬੇਅਦਬੀ ਦੇ ਮੁੱਦੇ ਦੀ ਗੱਲ ਨਹੀਂ ਚੁੱਕੀ ਸੀ। ਜੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਸ ਮੁੱਦੇ ਉੱਤੇ ਚਰਚਾ ਕਰਨ ਦੇ ਲਈ 30 ਮਿੰਟ ਮੰਗੇ ਸਨ ਤਾਂ ਉਹ ਵੀ ਉਨ੍ਹਾਂ ਨੂੰ ਨਹੀਂ ਦਿੱਤੇ ਗਏ। ਜਿਸਦੇ ਸਿੱਟੇ ਵਜੋਂ ਸਿੱਖ ਕੌਮ ਵਿੱਚ ਰੋਸ ਹੈ, ਜੋ ਇਸ ਮੁੱਦੇ ’ਤੇ ਸਮਾਂਤਰ ਇਜਲਾਸ ਬੁਲਾ ਕੇ ਸਰਕਾਰ ਤੱਕ ਆਪਣਾ ਸੁਨੇਹਾ ਪਹੁੰਚਾਉਣਾ ਚਾਹੁੰਦੀ ਹੈ।