The Khalas Tv Blog Punjab ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ
Punjab

ਪੰਜਾਬ ਮੰਤਰੀ ਮੰਡਲ ਚ ਨਹੀਂ ਹੋਵੇਗਾ ਫੇਰਬਦਲ : ਹਰਚੰਦ ਬਰਸਟ

ਪੰਜਾਬ (Punjab) ਵਿੱਚ ਆਮ ਆਦਮੀ ਪਾਰਟੀ (AAP) ਸਿਰਫ 3 ਸੀਟਾਂ ਹੀ ਜਿੱਤ ਸਕੀ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13-0 ਦਾ ਨਾਅਰਾ ਦਿੱਤਾ ਗਿਆ ਸੀ, ਜੋ ਪੂਰੀ ਤਰ੍ਹਾਂ ਫਲਾਪ ਸਾਬਤ ਹੋਇਆ ਹੈ। ਇਸ ਤੋਂ ਬਾਅਦ ਚਰਚਾਵਾਂ ਚੱਲ ਰਹੀਆਂ ਸਨ ਕਿ ਮੰਤਰੀ ਮੰਡਲ ਵਿੱਚ ਫੇਰਬਦਲ ਹੋ ਸਕਦਾ ਹੈ। ਪਰ ਹੁਣ ਆਮ ਆਦਮੀ ਪਾਰਟੀ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਮੰਤਰੀ ਮੰਡਲ ਵਿੱਚ ਕੋਈ ਫੇਰਬਦਲ ਨਹੀਂ ਹੋਵੇਗਾ। ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਾਰਟੀ ਦੀ ਫੇਰਬਦਲ ਨੂੰ ਲੈ ਕੇ ਕੋਈ ਯੋਜਨਾ ਨਹੀਂ ਹੈ। ਬਰਸਟ ਨੇ ਕਿਹਾ ਕਿ ਪਾਰਟੀ ਦੀ ਇਸ ਸਬੰਧੀ ਕੋਈ ਤਿਆਰੀ ਨਹੀਂ ਹੈ।

ਪਾਰਟੀ ਦਾ ਘਟਿਆ ਵੋਟ ਬੈਂਕ

ਆਮ ਆਦਮੀ ਪਾਰਟੀ ਨੇ 2022 ਦੀਆਂ ਚੋਣਾਂ ਵਿੱਚ 117 ਸੀਟਾਂ ਵਿੱਚੋਂ 92 ਸੀਟਾਂ ਜਿੱਤ ਕੇ ਇਤਹਾਸ ਰਚਿਆ ਸੀ। ਉਸ ਸਮੇਂ ਪਾਰਟੀ ਦਾ ਵੋਟ ਸ਼ੇਅਰ 46 ਫੀਸਦ ਸੀ ਪਰ ਘੱਟ ਹੋ ਕੇ 26 ਫੀਸਜ ਰਹਿ ਗਿਆ ਹੈ।

ਇਹ ਵੀ ਪੜ੍ਹੋ –  ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਲੱਗੀ ਅੱਗ, ਪਾਰਕਿੰਗ ਦੇ ਠੇਕੇਦਾਰ ਦੀ ਲਾਪਰਵਾਹੀ ਆਈ ਸਾਹਮਣੇ

 

Exit mobile version