The Khalas Tv Blog Punjab ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਰੱਖੀਆਂ ਇਹ ਸ਼ਰਤਾਂ
Punjab

ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਰੱਖੀਆਂ ਇਹ ਸ਼ਰਤਾਂ

‘ਦ ਖ਼ਾਲਸ ਬਿਊਰੋ ( ਬਠਿੰਡਾ ) :- ਕੇਂਦਰ ਸਰਕਾਰ ਵੱਲੋਂ 13 ਨਵੰਬਰ ਨੂੰ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ ਪਰ ਇਸ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੇ ਸਾਹਮਣੇ ਸ਼ਰਤ ਰੱਖ ਦਿੱਤੀ ਹੈ, ਬਠਿੰਡਾ ਵਿੱਚ ਕਿਸਾਨ ਯੂਨੀਅਨ ਡਕੌਦਾ ਤੇ ਕਿਸਾਨ ਯੂਨੀਅਨ ਸਿੱਧੂਪੁਰਾ ਦੇ ਪ੍ਰੈਸ ਸਕੱਤਰ ਰਣਜੀਤ ਜਿਦਾ ਅਤੇ ਬਲਬੀਰ ਸਿੰਘ  ਨੇ ਕੇਂਦਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ 13 ਨਵੰਬਰ ਤੋਂ ਪਹਿਲਾਂ ਮਾਲ ਗੱਡੀਆਂ ਨਹੀਂ ਚੱਲਿਆ ਤਾਂ ਉਹ ਮੀਟਿੰਗ ਰੱਦ ਕਰ ਦੇਣਗੇ। ਇਸ ਦੇ ਨਾਲ ਕਿਸਾਨ ਜਥੇਬੰਦੀਆਂ ਦਾ ਕਹਿਣਾ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਨੂੰ 3 ਖੇਤੀ ਕਾਨੂੰਨ ਨੂੰ ਰੱਦ ਕਰਨ ‘ਤੇ ਸਹਿਮਤੀ ਦੇਣੀ ਹੋਵੇਗੀ, ਨਹੀਂ ਤਾਂ ਉਹ ਮੀਟਿੰਗ ਛੱਡ ਕੇ ਵਾਪਸ ਆ ਜਾਣਗੇ ਅਤੇ ਸੰਘਰਸ਼ ਹੋਣ ਤੇਜ਼ ਕਰ ਦੇਣਗੇ।

ਉਧਰ BJP ਦੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਨੀ ਵੱਲੋਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਤੇ ਕੇਂਦਰੀ ਖੇਤੀ ਬਾੜੀ ਮੰਤਰੀ ਨਰੇਂਦਰ ਤੋਮਰ ਨਾਲ ਮੀਟਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਜਿਆਨੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਨਾਲ ਰਾਜਨਾਥ ਸਿੰਘ ਦੀ ਗੱਲ ਕਰਵਾਈ ਸੀ, ਰਾਜੇਵਾਲ ਨੇ ਲਿਖਿਤ ਸੱਦਾ ਦੇਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਕੇਂਦਰ ਸਰਕਾਰ ਨੇ 13 ਨਵੰਬਰ ਦੀ ਮੀਟਿੰਗ ਦੇ ਲਈ ਲਿਖਿਤ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਰੇਲ ਸੇਵਾ ਨੂੰ ਪੂਰੀ ਤਰ੍ਹਾਂ ਬਹਾਲ ਹੋਣ ਦੇ ਲਈ ਸਹਿਯੋਗ ਦੇਣ, ਉਨ੍ਹਾਂ ਨੇ ਕਿਹਾ ਕਿਸਾਨ ਜਥੇਬੰਦੀਆਂ ਸਿਰਫ਼ ਮਾਲ ਗੱਡੀਆਂ ਸ਼ੁਰੂ ਕਰਨ ਦੀ ਸ਼ਰਤ ਨੂੰ ਵਾਪਸ ਲੈਣ, ਰੇਲ ਮੰਤਰੀ ਨੇ ਸਾਫ਼ ਕਰ ਦਿੱਤਾ ਸੀ ਮਾਲ ਗੱਡੀਆਂ ਦੇ ਨਾਲ ਯਾਤਰੀ ਟ੍ਰੇਨਾਂ ਵੀ ਜਦੋਂ ਸ਼ੁਰੂ ਨਹੀਂ ਹੋਣਗੀਆਂ ਉਦੋਂ ਤੱਕ ਰੇਲ ਸੇਵਾ ਬਹਾਲ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਨੇ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦੇ ਲਈ ਬੁਲਾਇਆ ਹੈ ਅਜਿਹੇ ਵਿੱਚ ਕਿਸਾਨਾਂ ਨੂੰ ਉਨ੍ਹਾਂ ਲੱਖਾਂ ਲੋਕਾਂ ਦੇ ਲਈ ਯਾਤਰੀ ਟ੍ਰੇਨਾਂ ਨੂੰ ਵੀ ਸ਼ੁਰੂ ਕਰਨ ਲਈ ਮੰਨ ਜਾਣਾ ਚਾਹੀਦਾ ਹੈ ਜੋ ਦੀਵਾਲੀ ਅਤੇ ਹੋਰ ਤਿਉਹਾਰਾਂ ਨੂੰ ਮਨਾਉਣ ਦੇ ਲਈ ਪੰਜਾਬ ਆਉਣਾ ਚਾਉਂਦੇ ਹਨ।

Exit mobile version