Punjab

ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਇਨ੍ਹਾਂ ਫੈਸਲਿਆਂ ‘ਤੇ ਮੋਹਰ…

These decisions were sealed in the Punjab Cabinet meeting...

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਕੀਤੇ ਗਏ। ਮੰਤਰੀ ਮੰਡਲ ਦੀ ਮੀਟੰਗ ਵਿੱਚ ਪੌਕਸੋ ਮਾਮਲਿਆਂ ਸਬੰਧੀ ਪੰਜਾਬ ਵਿੱਚ ਫਾਸਟ ਟ੍ਰੈਕ ਕੋਰਟ ਬਣਾਉਣ ਸਬੰਧੀ ਫੈਸਲਾ ਕੀਤਾ ਗਿਆ। ਜਿਨ੍ਹਾਂ ਜ਼ਿਲ੍ਹਿਆਂ ਵਿੱਚ 100 ਤੋਂ ਜ਼ਿਆਦਾ ਮਾਮਲੇ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਫਾਸਟ ਟ੍ਰੈਕ ਕੋਰਟ ਬਣਾਈ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਕਰਕੇ ਮੰਤਰੀ ਮੰਡਲ ਦੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ ਅਧੀਨ ਦੋ ਸਪੈਸ਼ਲ ਅਦਾਲਤਾਂ ਦਾ ਗਠਨ ਤਰਨਤਾਰਨ ਅਤੇ ਸੰਗਰੂਰ ਵਿੱਚ ਕੀਤਾ ਗਿਆ, ਤਾਂਜੋ 18 ਸਾਲ ਤੋਂ ਘੱਟ ਦੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਜਿਵੇਂ ਜਿਨਸੀ ਸ਼ੋਸ਼ਣ, ਛੇੜਛਾੜ ਆਦਿ ਦੇ ਕੇਸਾਂ ਨੂੰ ਲੈ ਕੇ ਲੰਮੇ ਸਮੇਂ ਤੱਕ ਅਦਾਲਤਾਂ ਵਿੱਚ ਚੱਕਰ ਨਾ ਲਾਉਣੇ ਪੈਣ ਅਤੇ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਇਨਸਾਫ ਮਿਲ ਸਕੇ। ਇਸ ਦੇ ਨਾਲ ਹੀ ਇਨ੍ਹਾਂ ਅਪਰਾਧਾਂ ਨੂੰ ਵੀ ਰੋਕਿਆ ਜਾ ਸਕੇ। ਇਸ ਦੇ ਲਈ ਇਨ੍ਹਾਂ ਸੰਗਰੂਰ ਤੇ ਤਰਨਤਾਰਨ ਵਿੱਚ ਦੋ ਅਸਾਮੀਆਂ ਦੀ ਰਚਨਾ ਕੀਤੀ ਗਈ। ਇਸ ਦੇ ਨਾਲ ਹੀ ਕੋਰਟ ਵਿਚ ਹੋਰ ਅਮਲੇ ਲਈ 20 ਹੋਰ ਅਸਾਮੀਆਂ ਦੀ ਵੀ ਰਚਨਾ ਕੀਤੀ ਗਈ ਹੈ। ਇਸ ਨਾਲ ਇਨਸਾਫ ਕਰਨ ਵਿੱਚ ਹੋਣ ਵਾਲੀ ਦੇਰੀ ਵੀ ਖਤਮ ਹੋਵੇਗੀ।

ਇਸ ਤੋਂ ਇਲਾਵਾ ਪੰਜਾਬ ਦੀਆਂ ਅਦਾਲਤਾਂ ਵਿੱਚ 20 ਸਾਲਾਂ ਤੋਂ 3842 ਅਸਥਾਈ ਅਸਾਮੀਆਂ ਸਨ, ਜਿਨ੍ਹਾਂ ਨੂੰ 20 ਸਾਲਾਂ ਤੋਂ ਟੈਂਪਰੇਰੀ ਬੇਸ ‘ਤੇ ਸਾਲ ਦਰ ਸਾਲ ਵਾਧਾ ਮਿਲਦਾ ਸੀ। ਇਨ੍ਹਾਂ 3842 ਅਸਥਾਈ ਪੋਸਟਾਂ ਨੂੰ ਪੱਕਾ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਹੁਣ ਉਨ੍ਹਾਂ ਨੂੰ ਵਾਰ-ਵਾਰ ਐਕਸਟੈਂਸ਼ਨ ਨਹੀਂ ਲੈਣੀ ਪਏਗੀ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ।

ਚੀਮੇ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਹੂਲਤਾਂ ਦੀਆਂ ਡਾਕਟਰਾਂ ਦੀਆਂ 1300 ਅਸਾਮੀਆਂ ਦੀ ਰਚਨਾ ਕੀਤੀ ਗਈ, ਤਾਂਜੋ ਸਿਹਤ ਸਹੂਲਤਾਂ ਨੂੰ ਚੰਗੀ ਤਰ੍ਹਾਂ ਲੋਕਾਂ ਤੱਕ ਪਹੁੰਚਾਇਆ ਜਾਵੇ। ਇਹ ਸਿਹਤ ਸਹੂਲਤਾਂ ਡਾਕਟਰਾਂ ਤੋਂ ਬਿਨਾਂ ਅਧੂਰੀਆਂ ਹਨ, ਜਿਸ ਕਰਕੇ ਕੈਬਨਿਟ ਵੱਲੋਂ ਹਸਪਤਾਲਾਂ, ਸਰਕਾਰੀ ਕਲੀਨਿਕਾਂ ਵਿੱਚ ਤਾਇਨਾਤ ਕੀਤਾ ਜਾਵੇ। ਇਨ੍ਹਾਂ ਵਿਚ ਪਹਿਲਾਂ 400 ਅਸਾਮੀਆਂ ਨੂੰ ਭਰਿਆ ਜਾਵੇਗਾ, ਜਿਸ ਨਾਲ ਡਾਕਟਰਾਂ ਦੀ ਘਾਟ ਨਾ ਹੋਵੇ। ਬਾਬਾ ਫਰੀਦ ਯੂਨੀਵਰਸਿਟੀ ਆਫਪ ਹੈਲਥ ਸਾਇੰਸਿਜ਼ ਰਾਹੀਂ ਭਰੀਆਂ ਜਾਣਗੀਆਂ।

ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਗੁਰਦਾਸਪੁਰ ਵਿਚ 30 ਬੈੱਡਾਂ ਵਾਲਾ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਿਚ ਵੀ ਵੱਖ-ਵੱਖ ਕਾਡਰਾਂ ਦੀਆਂ 20 ਨਵੀਆਂ ਅਸਾਮੀਆਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਵਿਚ ਵਪਾਰੀਆਂ ਦੀ ਮੰਗ ਸੀ ਕਿ ਆਯੁਸ਼ਮਾਨ ਬੀਮਾ ਯੋਜਨਾ ਦੇ ਲਾਭ ਦੀ ਲਿਮਿਟ ਇਕ ਕਰੋੜ ਤੋਂ ਦੋ ਕਰੋੜ ਤੱਕ ਕੀਤੀ ਜਾਵੇ, ਉਸ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ।