‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪਿਛਲੇ ਦਿਨੀਂ ਜਿਹੜੀ ਕਿਸਾਨ ਮੋਰਚੇ ਨੂੰ ਚਿੱਠੀ ਲਿਖੀ ਸੀ, 32 ਕਿਸਾਨ ਜਥੇਬੰਦੀਆਂ ਨੇ ਉਸ ਸਬੰਧ ਵਿੱਚ ਵਿਚਾਰ ਚਰਚਾ ਕਰਨ ਵਾਸਤੇ ਕੱਲ੍ਹ ਜੋ ਮੀਟਿੰਗ ਰੱਖੀ ਹੈ, ਉਸਦੇ ਸਬੰਧ ਵਿੱਚ ਕਿਸਾਨਾਂ ਵੱਲੋਂ ਸਾਨੂੰ ਸੱਦਾ ਪੱਤਰ ਪ੍ਰਾਪਤ ਹੋਇਆ ਹੈ। ਸੁਖਬੀਰ ਬਾਦਲ ਨੇ ਪਾਰਟੀ ਦੇ ਚਾਰ ਲੀਡਰਾਂ ਦੀ ਮੀਟਿੰਗ ਵਿੱਚ ਜਾਣ ਦੀ ਡਿਊਟੀ ਲਾਈ ਹੈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਸੈਕਟਰੀ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਵਾਈਸ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਵਾਈਸ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਮੈਂ ਯਾਨਿ ਡਾ.ਦਲਜੀਤ ਸਿੰਘ ਸ਼ਾਮਿਲ ਹੋਣਗੇ।
Comments are closed.