The Khalas Tv Blog Punjab ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ….
Punjab

ਗੁਰਪ੍ਰੀਤ ਗੋਗੀ ਦੀ ਮੌਤ ‘ਤੇ ਇਨ੍ਹਾਂ ਆਗੂਆਂ ਨੇ ਜਤਾਇਆ ਦੁੱਖ….

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।

ਗੋਗੀ ਦੀ ਮੌਤ ਤੋਂ ਬਾਅਦ ਸਿਆਸੀ ਆਗੂਆਂ ਨੇ ਉਨ੍ਹਾਂ ਦੀ ਮੌਤ ’ਤੇ ਦੁਖ ਜਿਤਾਇਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਇਸ ਮੰਦਭਾਗੀ ਘਟਨਾ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਇਸ ਦੁਖਦਾਈ ਖ਼ਬਰ ਬਾਰੇ ਸੁਣ ਕੇ ਮੇਰੇ ਕੋਲ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨਾਲ ਮੇਰੀ ਹਮਦਰਦੀ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਦੀ ਮੌਤ ’ਤੇ ਦੁਖ ਜਿਤਾਇਆ ਹੈ। ਬਾਜਵਾ ਨੇ ਟਵੀਟ ਕਰਦਿਆਂ ਕਿਹਾ ਕਿ ਆਪ ਪੰਜਾਬ ਦੇ ਵਿਧਾਇਕ ਗੁਰਪ੍ਰੀਤ ਗੋਗਿਆਪ ਦੇ ਦੁਖਦਾਈ ਅਤੇ ਬੇਵਕਤੀ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ।

ਬਾਜਵਾ ਨੇ ਕਿਹਾ ਕਿ ਉਨ੍ਹਾਂ ਦਾ ਦੇਹਾਂਤ ਇੱਕ ਬਹੁਤ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ, ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਲਈ, ਸਗੋਂ ਉਨ੍ਹਾਂ ਅਣਗਿਣਤ ਲੋਕਾਂ ਲਈ ਵੀ ਜਿਨ੍ਹਾਂ ਦੀ ਉਨ੍ਹਾਂ ਨੇ ਪ੍ਰਤੀਨਿਧਤਾ ਕੀਤੀ ਅਤੇ ਵਿਧਾਨ ਸਭਾ ਵਿੱਚ ਸਮਰਪਣ ਭਾਵਨਾ ਨਾਲ ਸੇਵਾ ਕੀਤੀ। ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਨੂੰ ਇਸ ਡੂੰਘੇ ਨੁਕਸਾਨ ਨੂੰ ਸਹਿਣ ਦੀ ਤਾਕਤ ਅਤੇ ਹਿੰਮਤ ਦੇਣ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਗੁਰਪ੍ਰੀਤ ਗੋਗੀ ਦੇ ਦਿਹਾਂਤ ’ਤੇ ਅਫਸੋਸ ਪ੍ਰਗਟ ਕੀਤਾ ਹੈ। ਟਵੀਟ ਕਰਦਿਆਂ ਮਜੀਠੀਆ ਨੇ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਐਮ ਐਲ ਏ ਗੁਰਪ੍ਰੀਤ ਸਿੰਘ ਗੋਗੀ ਦੀ ਮੌਤ ਦੀ ਖਬਰ ਬੇਹੱਦ ਦੁਖਦਾਈ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਿਸ਼ ਕਰਨ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾਂ ਨੇ ਕਿਹਾ ਕਿ ਮੈਨੂੰ ਆਪ ਪੰਜਾਬ ਦੇ ਵਿਧਾਇਕ ਗੁਰਪ੍ਰੀਤ ਗੋਗਿ ਦੇ ਬੇਵਕਤੀ ਅਤੇ ਦੁਖਦਾਈ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ। ਇਸ ਬਹੁਤ ਹੀ ਔਖੇ ਸਮੇਂ ਦੌਰਾਨ ਮੇਰੀਆਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਜ਼ੀਜ਼ਾਂ ਨਾਲ ਦਿਲੋਂ ਸੰਵੇਦਨਾ ਹੈ।

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਵਾਹਿਗੁਰੂ ਜੀ ਉਨ੍ਹਾਂ ਨੂੰ ਇਸ ਅਥਾਹ ਨੁਕਸਾਨ ਨੂੰ ਸਹਿਣ ਦੀ ਤਾਕਤ, ਹਿੰਮਤ ਅਤੇ ਦਿਲਾਸਾ ਦੇਣ। ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਮਿਲੇ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਗੁਰਪ੍ਰੀਤ ਗੋਗੀ ਦੀ ਮੌਤ ਤੇ ਦੁੱਖ ਜਾਹਿਰ ਕਰਦਿਆਂ ਕਿਹਾ ਕਿ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਸਦਮੇ ਭਰੇ ਅਤੇ ਦੁਖਦਾਈ ਦੇਹਾਂਤ ‘ਤੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਅਜ਼ੀਜ਼ਾਂ ਪ੍ਰਤੀ ਮੇਰੀਆਂ ਦਿਲੀ ਸੰਵੇਦਨਾ। ਵਾਹਿਗੁਰੂ ਜੀ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਣ।

 

 

Exit mobile version