The Khalas Tv Blog Punjab ਗਣਤੰਤਰ ਦਿਵਸ ਮੌਕੇ ਇਨ੍ਹਾਂ ਲੀਡਰਾਂ ਨੇ ਲਹਿਰਾਇਆ ਤਿਰੰਗਾ ਝੰਡਾ
Punjab

ਗਣਤੰਤਰ ਦਿਵਸ ਮੌਕੇ ਇਨ੍ਹਾਂ ਲੀਡਰਾਂ ਨੇ ਲਹਿਰਾਇਆ ਤਿਰੰਗਾ ਝੰਡਾ

ਅੱਜ ਦੇਸ਼ ਭਰ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ ਤਿੰਰਗਾ ਝੰਡਾ ਲਹਿਰਾਇਆ ਗਿਆ ਹੈ। ਗਣਤੰਤਰ ਦਿਵਸ ਮੌਕੇ ਆਈ.ਟੀ.ਆਈ. ਗਰਾਊਂਡ ਅਜਨਾਲਾ ਵਿਖੇ ਕਰਵਾਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐਸ.ਡੀ.ਐਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਵਿਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਸਪੁੱਤਰ ਖੁਸ਼ਪਾਲ ਸਿੰਘ ਧਾਲੀਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

  1. ਅੱਜ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਨੇ ਗੁਰੂ ਸਟੇਡੀਅਮ ਗਾਂਧੀ ਗਰਾਊਂਡ ਅੰਮ੍ਰਿਤਸਰ ਵਿਖੇ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਨਾਲ ਡੀ.ਸੀ. ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
  2. ਲੁਧਿਆਣਾ ਦੇ ਪੀਏਯੂ ਸਥਿਤ ਗਰਾਊਂਡ ਵਿਚ ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਝੰਡੇ ਦੀ ਰਸਮ ਅਦਾ ਕੀਤੀ। ਇਸ ਦੌਰਾਨ ਉਨ੍ਹਾਂ ਸੂਬਾ ਵਾਸੀਆ ਦੇ ਨਾਂਅ ਸੰਦੇਸ਼ ਵੀ ਦਿੱਤਾ।
  3. ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਸੰਗਰੂਰ ਚ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਉਨ੍ਹਾਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਤੋਂ ਇਲਾਵਾ ਹੋਰ ਮੌਜੂਦ ਸਨ।
  4. ਮੋਗੀ ਦੀ ਨਵੀਂ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
  5. ਗੁਰਦਾਸਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਐਨ.ਆਰ.ਆਈ. ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।
  6. ਅੱਜ ਗਣਤੰਤਰ ਦਿਵਸ ਮੌਕੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ। ਉਨ੍ਹਾਂ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਡੀ.ਆਈ. ਜੀ. ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਆਦਿ ਹਾਜ਼ਰ ਸਨ।
  7. ਅੱਜ ਜਲੰਧਰ ਵਿਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ 76ਵਾਂ ਰਾਜ ਪੱਧਰੀ ਗਣਤੰਤਰ ਦਿਵਸ ਮਨਾਇਆ ਗਿਆ। ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ।
  8. ਨਵਾਂ ਸ਼ਹਿਰ ਵਿਖੇ ਗਣਤੰਤਰਤਾ ਦਿਵਸ ਮੌਕੇ ਕੈਬਨਟ ਮੰਤਰੀ ਮਹਿੰਦਰ ਭਗਤ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ । ਉਨ੍ਹਾਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਕੀਤੀਆਂ ।ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ। ਸਮਾਗਮ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਚ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਕੈਬਨਟ ਮੰਤਰੀ ਮਹਿੰਦਰ ਭਗਤ ਵਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।
  9. ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਾ. ਬਲਜੀਤ ਕੌਰ ਸਮਾਜਿਕ ਨਿਆਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਪੰਜਾਬ ਨੇ ਬਾਬਾ ਕਾਲਾ ਮਹਿਰ ਬਹੁ-ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਵੀ ਮੌਜੂਦ ਸਨ।

 

Exit mobile version