ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਰੌਸ਼ਨੀਆਂ ਦੇ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸਾਰੇ ਧਿਰ-ਧਰਮਾਂ ਦੇ ਲੀਡਰਾਂ ਨੇ ਲੋਕਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਖੁਸ਼ੀਆਂ, ਤਰੱਕੀ, ਤੰਦਰੁਸਤੀ ਅਤੇ ਪਰਿਵਾਰਕ ਖੇੜੇ ਦੀਆਂ ਕਾਮਨਾਵਾਂ ਕੀਤੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦਿਆਂ ਕਿਹਾ, “ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਤਿਉਹਾਰ ਤੁਹਾਡੇ ਘਰਾਂ ਵਿੱਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲਿਆਵੇ। ਪਰਿਵਾਰਾਂ ਵਿੱਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ।”
ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਤੁਹਾਡੇ ਸਾਰਿਆਂ ਦੇ ਘਰਾਂ ‘ਚ ਤਰੱਕੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਪਰਿਵਾਰਾਂ ‘ਚ ਆਪਸੀ ਪਿਆਰ ਅਤੇ ਖੁਸ਼ੀਆਂ ਖੇੜੇ ਬਣੇ ਰਹਿਣ। pic.twitter.com/vxUChkPVnO
— Bhagwant Mann (@BhagwantMann) October 20, 2025
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ, “ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ। ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ੀਆਂ, ਸਫਲਤਾਵਾਂ ਅਤੇ ਤਰੱਕੀਆਂ ਲਿਆਵੇ।”
ਮੇਰੇ ਵੱਲੋਂ ਤੁਹਾਨੂੰ ਅਤੇ ਤੁਹਾਡੇ ਸਾਰੇ ਪਰਿਵਾਰ ਨੂੰ ਦੀਵਾਲੀ ਦੀਆਂ ਲੱਖ-ਲੱਖ ਵਧਾਈਆਂ…
ਰੌਸ਼ਨੀਆਂ ਦਾ ਇਹ ਤਿਉਹਾਰ ਆਪ ਸਭ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਸਫ਼ਲਤਾਵਾਂ ਅਤੇ ਤਰੱਕੀਆਂ ਲੈ ਕੇ ਆਵੇ।। pic.twitter.com/oNMfU6S9jj
— Partap Singh Bajwa (@Partap_Sbajwa) October 20, 2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ, “ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ। ਇਹ ਤਿਉਹਾਰ ਤੁਹਾਡੇ ਜੀਵਨ ਨੂੰ ਖੁਸ਼ਹਾਲੀ, ਤਰੱਕੀ ਅਤੇ ਪਿਆਰ ਦੀ ਰੌਸ਼ਨੀ ਨਾਲ ਪ੍ਰਕਾਸ਼ਮਾਨ ਕਰੇ। ਮਾਲਕ ਕਰੇ ਇਹ ਦੀਵਾਲੀ ਖੁਸ਼ਹਾਲੀ ਅਤੇ ਤੰਦਰੁਸਤੀ ਲਿਆਵੇ।”
ਰੋਸ਼ਨੀਆਂ ਦੇ ਤਿਉਹਾਰ ਦੀਵਾਲੀ ਦੀਆਂ ਸਮੂਹ ਦੇਸ਼ ਵਾਸੀਆਂ ਨੂੰ ਲੱਖ-ਲੱਖ ਵਧਾਈਆਂ !!
ਕਾਮਨਾ ਕਰਦਾ ਹਾਂ ਕਿ ਦੀਵਾਲੀ ਦਾ ਇਹ ਤਿਉਹਾਰ ਤੁਹਾਡੇ ਸਭ ਦੇ ਜੀਵਨ ਨੂੰ ਖੁਸ਼ਹਾਲੀ, ਤਰੱਕੀ ਅਤੇ ਪਿਆਰ ਦੀ ਰੋਸ਼ਨੀ ਨਾਲ ਪ੍ਰਕਾਸ਼ਮਾਨ ਕਰੇ । ਮਾਲਕ ਕਰੇ ਇਹ ਦੀਵਾਲੀ ਤੁਹਾਡੇ ਸਾਰਿਆਂ ਦੇ ਜੀਵਨ ‘ਚ ਖੁਸ਼ਹਾਲੀ ਅਤੇ ਤੰਦਰੁਸਤੀ ਲੈ ਕੇ ਆਵੇ ।#HappyDiwali pic.twitter.com/s6SRv1OB0t— Sukhbir Singh Badal (@officeofssbadal) October 20, 2025
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਬਹੁਤ-ਬਹੁਤ ਮੁਬਾਰਕਾਂ। ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ੀ ਅਤੇ ਖੇੜੇ ਲਿਆਵੇ।”
दिवाली के पवित्र त्योहार की आप सभी को बहुत-बहुत बधाइयाँ। रोशनी का यह त्योहार आपके जीवन में खुशियों और उल्लास का प्रकाश लेकर आए।#HappyDiwali pic.twitter.com/fjcGwrdGqM
— Amarinder Singh Raja Warring (@RajaBrar_INC) October 20, 2025
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ, “ਸਮੂਹ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਹੋਵਣ।”
ਸਮੂਹ ਦੇਸ਼ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਵਣ ਜੀ।#bandishoddiwas #diwalicelebration pic.twitter.com/Op5WGYGs4z
— Sukhpal Singh Khaira (@SukhpalKhaira) October 20, 2025
ਪੰਜਾਬ ਭਾਜਪਾ ਨੇ ਅਧਿਕਾਰਤ ਖਾਤੇ ਤੇ ਲਿਖਿਆ, “ਰੌਸ਼ਨੀ ਦੇ ਪਵਿੱਤਰ ਤਿਉਹਾਰ ਦੀਵਾਲੀ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ।”