Punjab

CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਵਧਾਇਆ ਭਾਰਤੀ ਫੌਜ ਦਾ ਹੌਂਸਲਾ

ਭਾਰਤ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਚੌਕਸੀ ਵਧਾ ਦਿੱਤੀ ਗਈ ਹੈ।

ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ‘ਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਦੇ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ। ਜੈ ਹਿੰਦ, ਜੈ ਭਾਰਤ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਸਾਡੀ ਫੌਜ ਸਾਡਾ ਮਾਣ ਹੈ, ਉਹੀ ਸਾਡੀ ਸ਼ਾਨ ਹੈ। ਜੈ ਹਿੰਦ!

ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਬਾਜਵਾ ਨੇ ਕਿਹਾ ਕਿ

ਦੇਹ ਸਿਵਾ ਬਰੁ ਮੋਹਿ ਇਹੈ ਸੁਭ ਕਰਮਨ ਤੇ ਕਬਹੂੰ ਨ ਟਰੋਂ ॥ ਨ ਡਰੋਂ ਅਰਿ ਸੋ ਜਬ ਜਾਇ ਲਰੋਂ ਨਿਸਚੈ ਕਰਿ ਅਪੁਨੀ ਜੀਤ ਕਰੋਂ ॥

ਸਾਡੇ ਸੈਨਿਕ ਇਸੇ ਭਾਵਨਾ ਨਾਲ ਦੇਸ਼ ਦੀ ਸੇਵਾ ਕਰਦੇ ਹਨ, ਅਤੇ ਸਾਨੂੰ ਉਨ੍ਹਾਂ ‘ਤੇ ਮਾਣ ਹੈ। ਜੈ ਹਿੰਦ

ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਸਾਡੀਆਂ ਸੈਨਾ ਬਲਾਂ ’ਤੇ ਸਾਨੂੰ ਮਾਣ ਹੈ। Proud of our Armed Forces.

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ  ਕਿ ਸ਼੍ਰੋਮਣੀ ਅਕਾਲੀ ਦਲ ਸਾਡੀਆਂ ਬਹਾਦਰ ਹਥਿਆਰਬੰਦ ਫੌਜਾਂ ਨੂੰ #OperationSindoor ਨੂੰ ਸ਼ੁੱਧਤਾ ਅਤੇ ਸੰਜਮ ਨਾਲ ਚਲਾਉਣ ਲਈ ਸਲਾਮ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਅੱਤਵਾਦ ਵਿਰੁੱਧ ਫੈਸਲਾਕੁੰਨ ਕਾਰਵਾਈ ਲਈ ਭਾਰਤ ਸਰਕਾਰ ਦੇ ਨਾਲ ਖੜ੍ਹੇ ਹਾਂ।

ਜੈ ਹਿੰਦ!

ਪੰਜਾਬ ‘ਆਪ’ ਦੇ ਪ੍ਰਧਾਨ ਅਤੇ ਰਾਜ ਮੰਤਰੀ ਅਮਨ ਅਰੋੜਾ ਨੇ ਆਪ੍ਰੇਸ਼ਨ ਸਿੰਦੂਰ ਸੰਬੰਧੀ ਬੋਲਦੇ ਹੋਏ ਕਿਹਾ ਕਿ ਭਾਰਤੀ ਫੌਜ ਅਤੇ ਦੇਸ਼ ਵਾਸੀਆਂ ਨੇ ਪਹਿਲਗਾਮ ਵਿਖੇ 26 ਲੋਕਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਢੁਕਵਾਂ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਸਾਂਝੀ ਸਰਹੱਦ ਨੂੰ ਦੇਖਦੇ ਹੋਏ ਸਾਰੀਆਂ ਸਾਵਧਾਨੀਆਂ ਵਰਤੀਆਂ ਗਈਆਂ ਹਨ। ਪੰਜਾਬ ਪੁਲਿਸ ਦੂਜੀ ਰੱਖਿਆ ਲਾਈਨ ਵਜੋਂ ਤਿਆਰ ਹੈ। ਸਰਹੱਦੀ ਜ਼ਿਲ੍ਹਿਆਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ। ਜਨਤਕ ਸੁਰੱਖਿਆ ਨੂੰ ਤਰਜੀਹ ਦੇਣ ਲਈ ਜਨਤਕ ਇਕੱਠਾਂ ਅਤੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤੇ ਪੰਜਾਬ ਸਰਕਾਰ ਭਾਰਤ ਸਰਕਾਰ ਦੁਆਰਾ ਜਾਰੀ ਕੀਤੀ ਗਈ ਸਲਾਹ ਦੀ ਪੂਰੀ ਤਰ੍ਹਾਂ ਪਾਲਣਾ ਕਰ ਰਹੀ ਹੈ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਅਤੇ ਕੇਂਦਰ ਸਰਕਾਰ ਦੇ ਨਾਲ ਹੈ। ਪੰਜਾਬ ਨੇ ਕਦੇ ਵੀ ਦੁਸ਼ਮਣ ਦੇਸ਼ਾਂ ਨਾਲ ਕਿਸੇ ਵੀ ਟਕਰਾਅ ਵਿਚ ਦੇਸ਼ ਨਾਲ ਧੋਖਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਇਕ ਸਫਲ ਮਿਸ਼ਨ ਸੀ, ਪੰਜਾਬੀਆਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਅਸੀਂ ਕਿਸੇ ਵੀ ਨੁਕਸਾਨ ਦੀ ਚਿੰਤਾ ਨਹੀਂ ਕਰਦੇ। ਸਾਡੀ ਤਰਜੀਹ ਦੇਸ਼ ਨੂੰ ਬਚਾਉਣਾ ਹੈ।