India Punjab Religion

CM ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਦੁਸਹਿਰੇ ਦੇ ਤਿਉਹਾਰ ਦੀ ਦੇਸ਼ ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ: ਦੇਸ਼ ਭਰ ਦੇ ਨਾਲ-ਨਾਲ ਪੰਜਾਬ ਵਿੱਚ ਦੁਸਹਿਰੇ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰਾ, ਜਿਸ ਨੂੰ ਵਿਜੈ ਦਸ਼ਮੀ ਵੀ ਕਿਹਾ ਜਾਂਦਾ ਹੈ, ਹਿੰਦੂ ਧਰਮ ਦਾ ਇੱਕ ਪ੍ਰਮੁੱਖ ਤਿਉਹਾਰ ਹੈ। ਪੌਰਾਣਿਕ ਮਾਨਤਾਵਾਂ ਅਨੁਸਾਰ, ਇਸ ਦਿਨ ਭਗਵਾਨ ਸ੍ਰੀ ਰਾਮ ਨੇ ਅਹੰਕਾਰੀ ਰਾਵਣ ਦਾ ਨਾਸ਼ ਕੀਤਾ ਸੀ, ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀਆਂ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ਇਹ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਸਾਰਿਆਂ ਨੂੰ ਅੰਦਰੂਨੀ ਬੁਰਾਈਆਂ ਤੇ ਮਾੜੀਆਂ ਆਦਤਾਂ ਨੂੰ ਖਤਮ ਕਰਕੇ ਨੇਕ ਵਿਚਾਰਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਵਧਾਈਆਂ ਦਿੰਦਿਆਂ ਕਿਹਾ ਕਿ ਦੁਸਹਿਰਾ ਬੇਇਨਸਾਫੀ ‘ਤੇ ਨਿਆਂ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਤਿਉਹਾਰ ਸਭ ਲਈ ਖੁਸ਼ਹਾਲੀ ਲਿਆਵੇ।

ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵਿਜੈ ਦਸ਼ਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਤਿਉਹਾਰ ਅਨਿਆਂ ਅਤੇ ਜ਼ੁਲਮ ‘ਤੇ ਸੱਚ ਅਤੇ ਨਿਆਂ ਦੀ ਜਿੱਤ ਦਾ ਪ੍ਰਤੀਕ ਹੈ, ਜੋ ਸਦਭਾਵਨਾ ਅਤੇ ਦਇਆ ਨੂੰ ਉਜਾਗਰ ਕਰਦਾ ਹੈ।

ਦੁਸਹਿਰੇ ਦਾ ਇਹ ਪਵਿੱਤਰ ਤਿਉਹਾਰ ਸਮਾਜ ਵਿੱਚ ਏਕਤਾ, ਸੱਚਾਈ ਅਤੇ ਨੈਤਿਕਤਾ ਦੇ ਮੁੱਲਾਂ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੰਦਾ ਹੈ, ਜਿਸ ਨਾਲ ਲੋਕ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ।