ਮੁਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਤੇ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।
ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਜਲੰਧਰ ਤੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸ. ਮਹਿੰਦਰ ਸਿੰਘ ਕੇਪੀ ਜੀ ਦੇ ਪੁੱਤਰ ਰਿੱਚੀ ਕੇਪੀ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ…
— Bhagwant Mann (@BhagwantMann) September 14, 2025
ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਲਿਖਿਆ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇਪੀ ਦੇ ਨੌਜਵਾਨ ਬੇਟੇ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।
ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹਿੰਦਰ ਸਿੰਘ ਕੇਪੀ ਦੇ ਨੌਜਵਾਨ ਬੇਟੇ ਰਿਚੀ ਕੇਪੀ ਦੀ ਸੜਕ ਹਾਦਸੇ ਵਿੱਚ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ। pic.twitter.com/4fhtgbzhsN
— Sukhbir Singh Badal (@officeofssbadal) September 14, 2025
ਵਿਰੋਧੀ ਧਿਰ ਦੇ ਲੀਡਰ ਅਤੇ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਬੇਵਕਤੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ, ਮੈਂ ਦੁਖੀ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਉਨ੍ਹਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦੀ ਤਾਕਤ ਦੇਵੇ।
Deeply saddened to hear about the untimely demise of S. Mahinder Singh Kaypee’s son.
In this hour of grief, I extend my heartfelt condolences to the bereaved family. May Waheguru give them strength to bear this irreparable loss.
— Partap Singh Bajwa (@Partap_Sbajwa) September 14, 2025