Punjab

ਪੰਜਾਬ ਦੇ ਇਨ੍ਹਾਂ ਕਰਮਚਾਰੀਆਂ ਨੂੰ ਲੱਗੇਗਾ ਕਰੋਨਾ ਦਾ ਟੀਕਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਕਰੋਨਾ ਵੈਕਸੀਨ ਲਗਵਾਉਣੀ ਲਾਜ਼ਮੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਕਰੋਨਾ ਵੈਕਸੀਨ ਲਗਵਾਉਣ ਦੀਆਂ ਹਦਾਇਤਾਂ ਜਾਰੀ ਕਰਦਿਆਂ ਹਰ ਮੁਲਾਜ਼ਮ ਲਈ ਕਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲਗਵਾਉਣੀਆਂ ਲਾਜ਼ਮੀ ਕੀਤੀਆਂ ਹਨ।

ਹਦਾਇਤ ਵਿੱਚ ਇਹ ਜ਼ਿਕਰ ਕੀਤਾ ਗਿਆ ਹੈ ਕਿ ਜੇਕਰ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਕਰੋਨਾ ਪੀੜਤ ਪਾਇਆ ਜਾਂਦਾ ਹੈ ਤਾਂ ਇਸ ਨਾਲ ਲੋਕਾਂ ਨੂੰ ਜ਼ਰੂਰੀ ਸੇਵਾਵਾਂ ਪਹੁੰਚਾਉਣ ਵਿੱਚ ਰੁਕਾਵਟ ਆ ਸਕਦੀ ਹੈ, ਇਸ ਲਈ ਸਾਰੇ ਮੁਲਾਜ਼ਮਾਂ ਦਾ ਕਰੋਨਾ ਟੀਕਾਕਰਨ ਜ਼ਰੂਰੀ ਕੀਤਾ ਗਿਆ ਹੈ।