The Khalas Tv Blog Punjab ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਹੋਵੇਗੀ ਸਟਾਫ ਦੀ 50 ਫੀਸਦ ਹਾਜ਼ਰੀ ਮਨਜ਼ੂਰ
Punjab

ਪੰਜਾਬ ਦੇ ਇਨ੍ਹਾਂ ਸਕੂਲਾਂ ‘ਚ ਹੋਵੇਗੀ ਸਟਾਫ ਦੀ 50 ਫੀਸਦ ਹਾਜ਼ਰੀ ਮਨਜ਼ੂਰ

‘ਦ ਖ਼ਾਲਸ ਬਿਊਰੋ :- ਪੰਜਾਬ ਸਿੱਖਿਆ ਵਿਭਾਗ ਨੇ ਪੰਜਾਬ ਦੇ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਟਾਫ ਦੀ ਹਾਜ਼ਰੀ 50 ਫੀਸਦ ਕਰ ਦਿੱਤੀ ਹੈ, ਜਿਹੜੇ ਸਰਕਾਰੀ ਸਕੂਲਾਂ ਵਿੱਚ ਸਟਾਫ/ ਅਧਿਆਪਕਾਂ ਦੀ ਗਿਣਤੀ 10 ਤੋਂ ਜ਼ਿਆਦਾ ਹੈ। ਸਿੱਖਿਆ ਵਿਭਾਗ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਇਹ ਸੂਚਨਾ ਅਤੇ ਹਦਾਇਤ ਕੀਤੀ ਹੈ ਕਿ ਕੇਵਲ ਇਨ੍ਹਾਂ ਸਰਕਾਰੀ ਸਕੂਲਾਂ ‘ਚ ਹੀ 50 ਫੀਸਦ ਸਟਾਫ ਨੂੰ ਰੋਟੇਸ਼ਨ ਵਾਈਜ਼ ਬੁਲਾਉਣ ਦੀ ਆਗਿਆ ਹੈ। ਬਾਕੀ ਸਕੂਲਾਂ ‘ਚ ਇਹ ਨਿਯਮ ਲਾਗੂ ਨਹੀਂ ਹੋਣਗੇ।

ਕਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਲਾਈਨਜ਼ ਵਿੱਚ ਸਰਕਾਰੀ ਸਕੂਲਾਂ ਦੇ ਸਟਾਫ/ਅਧਿਆਪਕਾਂ ਦੀ ਹਾਜ਼ਰੀ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।

Exit mobile version