The Khalas Tv Blog Punjab ਚੌਥੀ ਕਲਾਸ ਤੱਕ ਇਹ ਸਕੂਲ ਹੋਣਗੇ ਬੰਦ
Punjab

ਚੌਥੀ ਕਲਾਸ ਤੱਕ ਇਹ ਸਕੂਲ ਹੋਣਗੇ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਦੇ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਇਮਰੀ ਸਕੂਲ ਮੁੜ ਬੰਦ ਹੋਣ ਜਾ ਰਹੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੋਰੋਨਾ ਨੂੰ ਲੈ ਕੇ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ 0.2 ਫੀਸਦੀ ਤੋਂ ਵੱਧ ਪਾਜ਼ੇਟੀਵਿਟੀ ਆਉਣ ਦੇ ਮੱਦੇਨਜ਼ਰ ਪ੍ਰਾਇਮਰੀ ਸਕੂਲਾਂ ਦੀਆਂ ਚੌਥੀ ਜਮਾਤ ਤੱਕ ਦੀਆਂ ਕਲਾਸਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ 0.2% ਤੋਂ ਵੱਧ ਪਾਜ਼ੇਟੀਵਿਟੀ ਹੋਣ ਕਰ ਕੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਚੌਥੀ ਕਲਾਸ ਤੱਕ ਦੀਆਂ ਜਮਾਤਾਂ ਨੂੰ ਬੰਦ ਰੱਖਣਗੇ। ਉਨ੍ਹਾਂ ਕਿਹਾ ਕਿ ਪਾਜ਼ੇਟੀਵਿਟੀ ਸਬੰਧੀ ਦੁਬਾਰਾ ਸਮੀਖਿਆ ਕੀਤੀ ਗਈ ਹੈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਦਰ 0.2 ਫੀਸਦੀ ਤੋਂ ਜ਼ਿਆਦਾ ਆਈ ਹੈ। ਇਸ ਪਾਜ਼ੇਟੀਵਿਟੀ ਨੂੰ ਮੁੱਖ ਰੱਖਦੇ ਹੋਏ ਹੀ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇ ਹਫ਼ਤੇ ਫਿਰ ਤੋਂ ਸਮੀਖਿਆ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਹੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।

Exit mobile version