The Khalas Tv Blog Punjab ਸੇਵਾ ਕੇਂਦਰਾਂ ‘ਚ ਸ਼ੁਰੂ ਹੋਈਆਂ ਇਹ ਦੋ ਸੇਵਾਵਾਂ
Punjab

ਸੇਵਾ ਕੇਂਦਰਾਂ ‘ਚ ਸ਼ੁਰੂ ਹੋਈਆਂ ਇਹ ਦੋ ਸੇਵਾਵਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ਵਿੱਚ ਦੋ ਨਵੀਆਂ ਸੇਵਾਵਾਂ ਸ਼ੁਰੂ ਕਰਵਾ ਦਿੱਤੀਆਂ ਹਨ। ਸੇਵਾ ਕੇਂਦਰਾਂ ਵਿੱਚ ਫ਼ੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਦੋ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਫੂਡ ਤੇ ਡਰੱਗ ਐਡਮਨਿਸਟ੍ਰੇਸ਼ਨ ਤਹਿਤ ਦੋ ਸੇਵਾਵਾਂ, ਜਿਨ੍ਹਾਂ ਵਿੱਚ ਖਾਧ ਪਦਾਰਥਾਂ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਘੱਟ ਟਰਨਓਵਰ) ਤਹਿਤ ਰਜਿਸਟ੍ਰੇਸ਼ਨ ਅਤੇ ਖਾਧ ਪਦਾਰਥਾਂ ਲਈ ਰਜਿਸਟ੍ਰੇਸ਼ਨ ਸਰਟੀਫਿਕੇਟ (12 ਲੱਖ ਰੁਪਏ ਤੋਂ ਵਧੇਰੇ ਟਰਨਓਵਰ) ਦੇ ਲਾਇਸੰਸ ਦੀ ਸੇਵਾ ਹੁਣ ਸੇਵਾ ਕੇਂਦਰਾਂ ’ਚ ਮੁਹੱਈਆ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰਾਂ ’ਚ 1815 ਰੁਪਏ ਪ੍ਰਤੀ ਸੇਵਾ, ਸੇਵਾ ਫੀਸ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ, ਰਜਿਸਟ੍ਰੇਸ਼ਨ ਅਤੇ ਲਾਇਸੈਂਸ ਸੇਵਾਵਾਂ ਲਈ ਹੁਣ ਆਪਣੇ ਨੇੜਲੇ ਸੇਵਾ ਕੇਂਦਰ ਵਿਖੇ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਲਈ ਸੇਵਾ ਕੇਂਦਰ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਸਿਖਲਾਈ ਦੇ ਦਿੱਤੀ ਗਈ ਹੈ।   

Exit mobile version