International Punjab

ਇਨ੍ਹਾਂ ਦੋ ਸਿੱਖ ਸ਼ਖਸੀਅਤਾਂ ਨੂੰ ਆਇਆ ਪਾਕਿਸਤਾਨ ਤੋਂ ਸੱਦਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਤੁਰੰਤ ਖੋਲ੍ਹਣ ਦੀ ਅਪੀਲ ਦਾ ਸਵਾਗਤ ਕੀਤਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਆਉਣ ਦਾ ਸੱਦਾ ਦਿੱਤਾ ਹੈ।