‘ਦ ਖ਼ਾਲਸ ਬਿਊਰੋ:- ਅੱਜ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਦੇ ਅਲੱਗ-ਅਲੱਗ ਪਿੰਡਾਂ ਵਿੱਚ ਨੌਜਵਾਨਾਂ ਨੇ ਰੁੱਖ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਪੰਜਾਬ ਅਤੇ ਸਿੱਖਾਂ ਦੇ ਹੱਕੀ ਸੰਘਰਸ਼ਾਂ ਲਈ ਲੇਖੇ ਲਗਾਈ ਸੀ।
ਪੰਜਾਬ ਦੇ ਨੌਜਵਾਨਾਂ ਨੂੰ 6 ਸਤੰਬਰ ਵਾਲੇ ਦਿਨ ਇਕੱਠੇ ਹੋ ਕੇ ਆਪਣੇ ਪਿੰਡਾਂ ਦੀ ਸਾਂਝੀ ਥਾਂ ਵਿੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਨਾਂ ਰੁੱਖ ਲਗਾਉਣ ਦੀ ਅਪੀਲ ਕੀਤੀ ਗਈ ਸੀ। ਅਪੀਲ ‘ਚ ਕਿਹਾ ਗਿਆ ਸੀ ਕਿ ਇਹ ਰੁੱਖ ਸਾਨੂੰ ਯਾਦ ਕਰਾਉਣਗੇ ਕਿ ਅਸੀਂ ਪੰਜਾਬ ਦੇ ਪਾਣੀਆਂ ਲਈ, ਪੰਜਾਬੀ ਬੋਲੀ ਲਈ, ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਲਈ, ਭਾਰਤ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ, ਪੰਜਾਬ ਵਿੱਚ ਪੰਜਾਬੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਅਤੇ ਭ੍ਰਿਸ਼ਟਾਚਾਰੀ ਨਿਜ਼ਾਮ ਨੂੰ ਖਤਮ ਕਰਨ ਲਈ ਸੰਘਰਸ਼ ਕਰਾਂਗੇ।