Punjab

ਹੋਲਾ-ਮਹੱਲਾ ‘ਤੇ ਵਾਪਰਿਆ ਇਹ ਵੱਡਾ ਕਾਰਨਾਮਾ , ਦੋ ਨੌਜਵਾਨ ਦਰਿਆ ‘ਚ ਡੁੱਬੇ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ‘ਤੇ ਗਏ ਜ਼ਿਲ੍ਹਾ ਕਪੂਰਥਲਾ ਦੇ ਦੋ ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਦੀ ਮਦਦ ਨਾਲ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ। ਜਾਣਕਾਰੀ ਮੁਤਾਬਕ ਸਿਮਰਨ ਸਿੰਘ ਤੇ ਬੀਰ ਸਿੰਘ ਹੋਲਾ ਮਹੱਲਾ ‘ਤੇ ਸ਼੍ਰੀ ਅਨੰਦਪੁਰ ਸਾਹਿਬ ਗਏ ਹੋਏ ਸਨ | ਉਨ੍ਹਾਂ ਦੇ ਇਕ ਸਾਥੀ ਕਨਵਰ ਸਿੰਘ ਨੇ ਫੋਨ ‘ਤੇ ਦੱਸਿਆ ਕਿ ਉਕਤ ਦੋਵੇਂ ਨੌਜਵਾਨ ਦੇਰ ਰਾਤ ਬਾਥਰੂਮ ਜਾਣ ਤੋਂ ਬਾਅਦ ਹੱਥ ਧੋਣ ਲੱਗੇ ਤਾਂ ਸਿਮਰਨ ਸਿੰਘ ਦਾ ਅਚਾਨਕ ਪੈਰ ਫਿਸਲਣ ਕਾਰਨ ਉਹ ਦਰਿਆ ਵਿਚ ਡਿੱਗ ਗਿਆ, ਜਿਸ ਨੂੰ ਬਚਾਉਣ ਲਈ ਬੀਰ ਸਿੰਘ ਨੇ ਵੀ ਛਾਲ ਮਾਰ ਦਿੱਤੀ ਤਾਂ ਉਹ ਵੀ ਦਰਿਆ ਵਿਚ ਡੁੱਬ ਗਿਆ |

ਕਨਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਿਨ੍ਹਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ ਵਿਚੋਂ ਕੱਢ ਲਿਆ ਹੈ ਜਦਕਿ ਬੀਰ ਸਿੰਘ ਦੀ ਭਾਲ ਜਾਰੀ ਹੈ |