The Khalas Tv Blog India ਪੁਰਾਣੇ ਪ੍ਰਧਾਨ ਮੰਤਰੀਆਂ ਦੇ ਫੈਸਲਿਆਂ ਨਾਲੋਂ ਮੋਦੀ ਦੇ ਇਸ ਫੈਸਲੇ ਦੀ ਇਸ ਬੀਜੇਪੀ ਲੀਡਰ ਨੇ ਕੀਤੀ ਸ਼ਲਾਘਾ
India Punjab Religion

ਪੁਰਾਣੇ ਪ੍ਰਧਾਨ ਮੰਤਰੀਆਂ ਦੇ ਫੈਸਲਿਆਂ ਨਾਲੋਂ ਮੋਦੀ ਦੇ ਇਸ ਫੈਸਲੇ ਦੀ ਇਸ ਬੀਜੇਪੀ ਲੀਡਰ ਨੇ ਕੀਤੀ ਸ਼ਲਾਘਾ

This BJP leader praised Modi's decision more than the decisions of previous prime ministers

ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਦੇ ਤਾਜ਼ਾ ਦੌਰ ਵਿੱਚ ਰਾਮ ਦਰਬਾਰ ਦੀ ਮੂਰਤੀ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੇ ਯਾਦਗਾਰੀ ਚਿੰਨ੍ਹ ਪ੍ਰਸਿੱਧ ਵਸਤੂਆਂ ਵਿੱਚ ਸ਼ਾਮਲ ਹਨ। ਇਸ ਉਤੇ ਪੰਜਾਬ ਦੀ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ ਸੀ ਪਰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਨੂੰ ਸਹੀ ਠਹਿਰਾਇਆ ਹੈ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵਾਲੇ ਪ੍ਰਧਾਨ ਮੰਤਰੀ ਉਨ੍ਹਾਂ ਸਨਮਾਨਾਂ ਨੂੰ ਸਟੋਰਾਂ ‘ਚ ਬੰਦ ਕਰਕੇ ਰੱਖ ਦਿੰਦੇ ਸਨ, ਜਿਸ ਕਾਰਨ ਉਹ ਦਿੱਤੇ ਗਏ ਸਨਮਾਨ ਗਲ ਸੜ ਜਾਂਦੇ ਸਨ ਪਰ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਸਨਮਾਨਾਂ ਨੂੰ ਬਚਾਉਣ ਲਈ ਇੱਕ ਮੁਹਿੰਮ ਚਲਾਈ ਕਿ ਲੋਕਾਂ ਦੇ ਦਿੱਤੇ ਸਨਮਾਨ ਲੋਕਾਂ ਤੱਕ ਪਹੁੰਚਣ। ਉਨ੍ਹਾਂ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦਾ ਧਰਮ ਨਾਲ ਕੋਈ ਵਾਸਤਾ ਨਹੀਂ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ ਕਿ ਉਨ੍ਹਾਂ ਨੇ ਲੋਕਾਂ ਸਾਹਮਣੇ ਇਹ ਕੀਮਤੀ ਸਨਮਾਨ ਰੱਖੇ।

ਦੱਸ ਦਈਏ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਤੋਹਫ਼ਿਆਂ ਅਤੇ ਯਾਦਗਾਰੀ ਚਿੰਨ੍ਹਾਂ ਦੀ ਨਿਲਾਮੀ ਦੇ ਤਾਜ਼ਾ ਦੌਰ ਵਿੱਚ ਰਾਮ ਦਰਬਾਰ ਦੀ ਮੂਰਤੀ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਕਾਮਧੇਨੂ ਅਤੇ ਯਰੂਸ਼ਲਮ ਦੇ ਯਾਦਗਾਰੀ ਚਿੰਨ੍ਹ ਪ੍ਰਸਿੱਧ ਵਸਤੂਆਂ ਵਿੱਚ ਸ਼ਾਮਲ ਹਨ। ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਨਿਲਾਮੀ 2 ਅਕਤੂਬਰ ਨੂੰ ਸ਼ੁਰੂ ਹੋਈ ਸੀ, ਜੋ 31 ਅਕਤੂਬਰ ਨੂੰ ਖਤਮ ਹੋਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੋਹਫ਼ੇ ‘ਚ ਮਿਲੇ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਈ-ਨਿਲਾਮੀ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਸੀ। SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਸ਼੍ਰੀ ਦਰਬਾਰ ਸਾਹਿਬ ਦੇ ਮਾਡਲ ਨੂੰ ਨਿਲਾਮੀ ਵਿੱਚ ਰੱਖਣ ਉੱਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜਦੋਂ ਕਿਸੇ ਗੁਰੂਧਾਮ, ਇਤਿਹਾਸਕ ਅਸਥਾਨ ਤੋਂ ਕੋਈ ਚੀਜ਼ ਮਿਲਦੀ ਹੈ ਤਾਂ ਉਸਨੂੰ ਨਿਵਾਜਿਆ ਜਾਂਦਾ ਹੈ। ਗੁਰੂ ਘਰ, ਧਾਰਮਿਕ ਅਸਥਾਨ ਦੀ ਜੋ ਬਖਸ਼ਿਸ਼ ਹੁੰਦੀ ਹੈ, ਉਹ ਸਾਂਭਣ ਵਾਲੀ ਚੀਜ਼ ਹੁੰਦੀ ਹੈ, ਨਿਲਾਮ ਕਰਨ ਵਾਲੀ ਨਹੀਂ ਹੁੰਦੀ। ਇਸ ਲਈ ਇਸ ਤਰ੍ਹਾਂ ਦੀਆਂ ਚੀਜ਼ਾਂ ਨਿਲਾਮ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਗਰੇਵਾਲ ਨੇ ਕਿਹਾ ਕਿ ਮੋਦੀ ਧਰਮ ਵਿੱਚ ਵਿਸ਼ਵਾਸ ਰੱਖਦੇ ਹਨ, ਇਸ ਲਈ ਉਹ ਧਾਰਮਿਕ ਅਸਥਾਨਾਂ ਤੋਂ ਮਿਲੀਆਂ ਵਸਤਾਂ ਨੂੰ ਸੰਭਾਲ ਕੇ ਰੱਖਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੇ ਗਏ ਸਨਮਾਨ ਅਤੇ ਤੋਹਫ਼ਿਆਂ ਦੀ ਨਿਲਾਮੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਨਿਲਾਮੀ ਨਹੀਂ ਹੋਣੀ ਚਾਹੀਦੀ। ਇਹ ਕੋਈ ਸਾਧਾਰਨ ਤੋਹਫ਼ਾ ਨਹੀਂ ਸਗੋਂ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਮੈਂ ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਆਪਣੇ ਨਿਵਾਸ ਸਥਾਨ ‘ਤੇ ਰੱਖਣ ਦੀ ਅਪੀਲ ਕਰਦਾ ਹਾਂ।

ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਦੀ ਵੀ ਈ-ਨਿਲਾਮੀ ‘ਤੇ ਸੁਖਬੀਰ ਸਿੰਘ ਬਾਦਲ ਨੇ ਟਵੀਟ ਕੀਤਾ, “ਮੈਨੂੰ ਇਹ ਜਾਣ ਕੇ ਬਹੁਤ ਦੁੱਖ ਹੋਇਆ ਹੈ ਕਿ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਦੀ ਨਿਲਾਮੀ ਕਰਨ ਜਾ ਰਹੀ ਹੈ। ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਦੇ ਪਵਿੱਤਰ ਪ੍ਰਤੀਕ ਵਜੋਂ ਤੋਹਫ਼ੇ ਵਜੋਂ ਦਿੱਤਾ ਗਿਆ ਸੀ ਅਤੇ ਇਸ ਨੂੰ ਨਿਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਵੇਗਾ।

ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਨਿਲਾਮੀ ਨੂੰ ਤੁਰੰਤ ਰੋਕਣ ਦੀ ਬੇਨਤੀ ਕਰਦਾ ਹਾਂ। ਜੇਕਰ ਸਰਕਾਰ ਇਸ ਪਵਿੱਤਰ ਅਤੇ ਵਡਮੁੱਲੀ ਦਾਤ ਨੂੰ ਸੰਭਾਲਣ ਵਿੱਚ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੈਂ ਬੇਨਤੀ ਕਰਦਾ ਹਾਂ ਕਿ ਇਹ ਪਵਿੱਤਰ ਚਿੰਨ੍ਹ ਵਾਪਸ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ

ਇਸ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਵੀ ਇਤਰਾਜ਼ ਪ੍ਰਗਟਾਇਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਤੁਹਾਡੇ ਵੱਲੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਕਰਨ ਦੀ ਤਿਆਰੀ ਵਿੱਚ ਹਨ, ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਸ਼ਾਮਲ ਹੈ। ਤੁਹਾਨੂੰ ਇਸ ਨੂੰ ਸੂਚੀ ਵਿੱਚੋਂ ਹਟਾਉਣ ਲਈ ਬੇਨਤੀ ਕੀਤੀ ਜਾਂਦੀ ਹੈ।

 

 

Exit mobile version