ਪੰਜਾਬ ਸਰਕਾਰ ਵੱਲੋਂ 30 ਮਈ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ, ਸੂਬਾ ਸਰਕਾਰ ਨੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।
ਪੰਜਾਬ ‘ਚ ਇਸ ਦਿਨ ਰਹੇਗੀ ਛੁੱਟੀ
