Punjab

ਇਹ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ – ਮਜੀਠੀਆ

ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਏ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੇ ਸੰਸਦ ਮੈਂਬਰ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨਾਲ ਨਜ਼ਦੀਕੀ ਸੰਬੰਧ ਹਨ। ਉਨ੍ਹਾਂ ਕਿਹਾ ਇਹ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਹੈ।

ਦੂਜੇ ਬੰਨੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਸਾਬਕਾ ਮੰਤਰੀ ਮਲੂਕਾ ਵਲੋਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।