Punjab

ਇੰਝ ਮਨਾਇਆ ਜਾ ਰਿਹਾ ਹੈ ਸਿੱਧੂ ਮੂਸੇਵਾਲਾ ਦਾ ਜਨਮ ਦਿਨ, ਪਿਤਾ ਨੇ ਕੀਤੀ ਇਹ ਅਪੀਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਮੂਸੇਵਾਲਾ ਦੇ ਛੋਟੇ ਭਰਾ ਸ਼ੁੱਭਦੀਪ ਨੇ ਆਪਣੇ ਵੱਡੇ ਭਰਾ ਦੇ ਜਨਮਦਿਨ ਦਾ ਕੇਕ ਕੱਟਿਆ ਹੈ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ। ਮਾਨਸਾ ਦੇ ਲੋਕ ਕਲਾਕਾਰ ਪਾਲ ਸਿੰਘ ਸਮਾਓ ਇਸ ਮੌਕੇ ਮੂਸੇਵਾਲਾ ਦੀ ਹਵੇਲੀ ਪਹੁੰਚੇ।

ਇਸੇ ਦੌਰਾਨ ਮੂਸੇਵਾਲਾ ਦੇ ਜਨਮ ਦਿਨ ਮੌਕੇ ਪਿੰਡ ਮੂਸਾ ਵਿਖੇ ਮੁਫ਼ਤ ਕੈਂਸਰ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਲੋਕਾਂ ਦਾ ਮੁਫ਼ਤ ਚੈਕਅੱਪ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸ਼ੁਭਦੀਪ ਪੰਜਾਬ ਵਿੱਚ ਫੈਲ ਰਹੇ ਕੈਂਸਰ ਤੋਂ ਬਹੁਤ ਚਿੰਤਿਤ ਸੀ। ਆਪਣੇ ਇਲਾਕੇ ਦੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ, ਚੈੱਕ-ਅੱਪ ਕਰਵਾਉਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਲਈ ਉਸ ਨੇ ਆਪਣੇ ਦਾਦੀ ਜੀ ਦੇ ਨਾਮ ਤੇ ਹਰ ਸਾਲ ਕੈਂਸਰ ਚੈੱਕ-ਅੱਪ ਕੈਂਪ ਲਗਾਉਣ ਦੀ ਸ਼ੁਰੂਆਤ ਕੀਤੀ ਸੀ।

ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਕੈਂਸਰ ਦੀ ਸਮੱਸਿਆ ਲਗਾਤਾਰ ਵਧ ਰਹੀ ਹੈ। ਇਸਦੇ ਨਾਲ ਉਨ੍ਹਾਂ ਨੇ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਯੂਕੇ ਲਰਗੀ ਦੇਸ਼ਾਂ ਨੇ ਕੈਂਸਰ ਵਰਗੀ ਬਿਮਾਰੀ ਸਾਹਮਣੇ ਹੱਥ ਖੜ੍ਹੇ ਕਰ ਦਿੱਤੇ ਕਿਉਂਕਿ ਇਸਦੇ ਇਲਾਜ ਨਾਲੋਂ ਜ਼ਿਆਦਾ ਇਸਦਾ ਪ੍ਰਹੇਜ਼ ਜਰੂਰੀ ਹੈ।

ਬਲਕੌਰ ਸਿੰਘ ਲੋਕਾਂ ਨੂੰ ਸਹੀ ਖਾਣਾ ਖਾਣ ਦੀ ਅਪੀਲ ਕੀਤੀ ਹੈ ਤਾਂ ਇਹੋ ਜਿਹੀ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਲੋਕ ਇਸ ਬਿਮਾਰੀ ਦੇ ਨਾਮ ਤੋਂ ਡਰ ਜਾਂਦੇ ਹਨ ਜਿਸ ਕਾਰਨ ਅੱਜ ਕਾਫੀ ਘੱਟ ਲੋਕ ਟੈਸਟ ਕਰਵਾਉਣ ਲਈ ਆਏ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਕੈਂਸਰ ਤੋਂ ਜਰਨ ਦੀ ਲੋੜ ਨਹੀਂ ਹਨ ਜੇਕਰ ਇਸਦੇ ਇਲਾਜ ਸਹੀ ਸਮੇਂ ਹੋ ਜਾਵੇ।