Punjab

ਇਸ ਲੀਡਰ ਵੱਲੋਂ ਬਾਦਲ ਪਰਿਵਾਰ ਖ਼ਿਲਾਫ਼ ਬਗਾਵਤ , ਬੀਬੀ ਜਗੀਰ ਕੌਰ ਦੇ ਸਮਰਥਨ ਦਾ ਕੀਤਾ ਐਲਾਨ

This leader announced the rebellion against the Badal family, the support of Bibi Jagir Kaur

ਸ਼੍ਰੋਮਣੀ ਅਕਾਲੀ ਦਲ ਦੇ ਵਿਚ ਬਗਾਵਤ ਲਗਾਤਾਰ ਜਾਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਦਾਨ ਬੀਬੀ ਜੀਗਰ ਕੌਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਲਗਾਤਾਰ ਤਿੱਖੇ ਤੇਵਰ ਦਿਖਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੀਬੀ ਜਗੀਰ ਕੌਰ ਅਤੇ ਬਾਦਲ ਪਰਿਵਾਰ ਵਿੱਚ ਸਿਆਸੀ ਘਮਸਾਨ ਚੱਲ ਰਿਹਾ ਹੈ। ਇਸੇ ਦੌਰਾਨ ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਅਕਾਲੀ ਦਲ ਤੋਂ ਬਰਖਾਸਤ ਕੀਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਸਣੇ ਬਲਵੀਰ ਸਿੰਘ ਘੁੰਨਸ ਨੇ ਆਪਣੇ ਘਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਚੋਣ ਵਿੱਚ ਬਾਦਲਾਂ ਦੇ ਪ੍ਰਧਾਨ ਦਾ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਬੀਬੀ ਜਗੀਰ ਕੌਰ ਵੱਲੋਂ ਕੀਤੀ ਬਗਾਵਤ ਦੀ ਸ਼ਲਾਘਾ ਵੀ ਕੀਤੀ। ਬਲਵੀਰ ਸਿੰਘ ਘੁੰਨਸ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਾਰਨ ਉਹ ਬੇਚੈਨ ਸਨ ਅਤੇ ਮਨ ਦਾ ਭਾਰ ਹਲਕਾ ਕਰਨ ਲਈ ਅਕਾਲ ਤਖ਼ਤ ’ਤੇ ਪਹੁੰਚ ਕੇ ਮੁਆਫੀ ਮੰਗਣਗੇ।

ਉਨ੍ਹਾਂ ਹੋਰਨਾਂ ਮੈਂਬਰਾਂ ਨੂੰ ਜ਼ਮੀਰ ਦੀ ਆਵਾਜ਼ ਸੁਣ ਕੇ ਪ੍ਰਧਾਨਗੀ ਲਈ ਵੋਟ ਪਾਉਣ ਦੀ ਅਪੀਲ ਕੀਤੀ। ਸ੍ਰੀ ਘੁੰਨਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ‘ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ’ ਦੀ ਮਾੜੀ ਹਾਲਤ ਲਈ ਜ਼ਿੰਮੇਵਾਰ ਠਹਿਰਾਇਆ।

ਸੰਤ ਘੁੰਨਸ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਕਮੇਟੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖੁਦ ਬਣਾਈ ਸੀ। ਇਸ ਕਮੇਟੀ ਦੀ ਸਿਫਾਰਸ਼ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਪ੍ਰਧਾਨਗੀ ਨਹੀਂ ਛੱਡੀ। ਸੰਤ ਘੁੰਨਸ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਅਕਾਲੀ ਦਲ ਵਿੱਚ ਹੀ ਹੋਇਆ ਅਤੇ ਅਕਾਲੀ ਦਲ ਲਈ ਜੇਲ੍ਹਾਂ ਵੀ ਕੱਟੀਆਂ ਤੇ ਉਹ ਅੱਜ ਵੀ ਅਕਾਲੀ ਦਲ ਵਿੱਚ ਹੀ ਡਟ ਕੇ ਖੜ੍ਹੇ ਹਨ।

ਉਨ੍ਹਾਂ ਇਸ ਬਗਾਵਤ ਤੇ ਪਾਰਟੀ ਵੱਲੋਂ ਕਾਰਵਾਈ ਹੋਣ ਬਾਰੇ ਕਿਹਾ ਕਿ ਕਾਰਵਾਈ ਕਰਨ ਵਾਲਿਆਂ ਨੂੰ ਆਪਣੀ ਪੀੜ੍ਹੀ ਹੇਠ ਸੋਟਾ ਫੇਰਨਾ ਚਾਹੀਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਸਪੱਸ਼ਟ ਤੌਰ ’ਤੇ ਐੱਸਜੀਪੀਸੀ ਦੀ ਪ੍ਰਧਾਨਗੀ ਲਈ ਚੋਣ ਵਿੱਚ ਸੰਤ ਬਲਵੀਰ ਸਿੰਘ ਘੁੰਨਸ ਤੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।