The Khalas Tv Blog Punjab ਇਸ ਲੀਡਰ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਚੁੱਕ ਕੇ ਕੀਤਾ ਅੰਦਰ
Punjab

ਇਸ ਲੀਡਰ ਨੇ ਕੀਤੀ ਕਰੋਨਾ ਨਿਯਮਾਂ ਦੀ ਉਲੰਘਣਾ, ਪੁਲਿਸ ਨੇ ਚੁੱਕ ਕੇ ਕੀਤਾ ਅੰਦਰ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਕਰੋਨਾ ਨਿਯਮਾਂ ਦੀ ਉਲੰਘਣਾ ਕਰਨ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਬਾਦਲ ਪਿੰਡ ਵਿਖੇ ਇੱਕ ਸਿਆਸੀ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਰੋਨਾ ਨਿਯਮਾਂ ਦੀ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਜਾਣਕਾਰੀ ਮੁਤਾਬਕ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਪੰਜ ਹੋਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੰਬੀ ਦੇ ਐੱਸਐੱਚਓ ਚੰਦਰ ਸ਼ੇਖਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਵਿੱਚ ਸਟੂਡੈਂਟ ਆਰਗਾਨਾਈਜ਼ੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਰਸ਼ਦੀਪ ਸਿੰਘ ਉਰਫ਼ ਰੋਬਿਨ ਬਰਾੜ ਵੀ ਸ਼ਾਮਿਲ ਹਨ। ਸਾਰੇ ਮੁਲਜ਼ਮਾਂ ਨੂੰ ਧਾਰਾ 188 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਬਾਅਦ ਵਿੱਚ ਉਨ੍ਹਾਂ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ।

Exit mobile version