ਅੰਮ੍ਰਿਤਸਰ : ਅਮਰੀਕਾ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 104 ਭਾਰਤੀ ਜਿਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ, ਆਪਣੇ ਦੇਸ਼ ਪਰਤ ਆਏ ਹਨ। ਉਨ੍ਹਾਂ ਨੂੰ ਲੈ ਕੇ ਅਮਰੀਕੀ ਫੌਜ ਦਾ ਸੀ-17 ਜਹਾਜ਼ ਦੁਪਹਿਰ ਕਰੀਬ 2 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰਿਆ। ਇਸ ਜਹਾਜ਼ ਨੂੰ ਯਾਤਰੀ ਟਰਮੀਨਲ ਦੀ ਬਜਾਏ ਏਅਰਫੋਰਸ ਏਅਰਬੇਸ ‘ਤੇ ਉਤਾਰਿਆ ਗਿਆ ਹੈ। ਅੰਮ੍ਰਿਤਸਰ ਏਅਰਪੋਰਟ ਦੇ ਸੁਰੱਖਿਆ ਅਧਿਕਾਰੀਆਂ ਮੁਤਾਬਿਕ ਇਨ੍ਹਾਂ ਲੋਕਾਂ ਦੀ ਵੈਰੀਫਿਕੇਸ਼ਨ ਕੀਤੀ ਕਰਕੇ ਇਮੀਗ੍ਰੇਸ਼ਨ ਅਤੇ ਕਸਟਮ ਕਲੀਅਰੈਂਸ ਤੋਂ ਬਾਅਦ ਇਨ੍ਹਾਂ ਨੂੰ ਪੰਜਾਬ ਪੁਲਿਸ ਦੇ ਹਵਾਲੇ ਕੀਤਾ ਗਿਆ। ਪੁਲਿਸ ਪੂਰੀ ਪੁੱਛਗਿੱਛ ਤੋਂ ਬਾਅਦ ਪਰਿਵਾਰਾਂ ਨੂੰ ਨੌਜਵਾਨ ਸੌਂਪੇ।
ਪੰਜਾਬ, ਹਰਿਆਣਾ ਅਤੇ ਗੁਜਰਾਤ ਦੇ ਸਭ ਤੋਂ ਵੱਧ ਲੋਕ
ਅੰਮ੍ਰਿਤਸਰ ਹਵਾਈ ਅੱਡੇ ‘ਤੇ ਲਿਆਂਦੇ ਗਏ 104 ਲੋਕਾਂ ‘ਚ ਹਰਿਆਣਾ ਅਤੇ ਗੁਜਰਾਤ ਤੋਂ 33-33, ਪੰਜਾਬ ਦੇ 30, ਮਹਾਰਾਸ਼ਟਰ ਦੇ 3, ਉੱਤਰ ਪ੍ਰਦੇਸ਼-ਚੰਡੀਗੜ੍ਹ ਤੋਂ 2-2 ਲੋਕ ਸ਼ਾਮਿਲ ਹਨ। ਇਨ੍ਹਾਂ ਵਿੱਚ ਕੁੱਝ ਪਰਿਵਾਰ ਵੀ ਹਨ। ਇਸ ਤੋਂ ਇਲਾਵਾ 8-10 ਸਾਲ ਦੇ ਬੱਚੇ ਵੀ ਸ਼ਾਮਲ ਹਨ। ਸੁਰੱਖਿਆ ਅਧਿਕਾਰੀਆਂ ਮੁਤਾਬਿਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਤੋਂ ਲੋਕਾਂ ਨੂੰ ਸੜਕ ਰਾਹੀਂ ਘਰ ਭੇਜਿਆ ਜਾਵੇਗਾ। ਗੁਜਰਾਤ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਹਵਾਈ ਜਹਾਜ਼ ਰਾਹੀਂ ਹੀ ਅੱਗੇ ਭੇਜਿਆ ਗਿਆ।
ਫਤਿਹਗੜ੍ਹ ਚੂੜੀਆਂ ਦਾ ਜਸਪਾਲ ਸਿੰਘ ਪਰਤਿਆ ਵਾਪਸ
ਅਮਰੀਕਾ ਵਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿਚੋਂ ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਹਰਦੋਰਵਾਲ ਦਾ ਜਸਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਵੀ ਸ਼ਾਮਿਲ ਹੈ ਜੋ ਕਿ ਕਰੀਬ ਇਕ ਮਹੀਨੇ ਪਹਿਲਾਂ ਘਰੋਂ ਅਮਰੀਕਾ ਜਾਣ ਲਈ ਗਿਆ ਸੀ ਅਤੇ ਜਾਣਕਾਰੀ ਮੁਤਾਬਕ ਉਹ ਪਿਛਲੇ ਕਰੀਬ 12 ਕੁ ਦਿਨਾਂ ਤੋਂ ਅਮਰੀਕਾ ਪਹੁੰਚਿਆ ਸੀ। ਜਸਪਾਲ ਸਿੰਘ ਦੀ ਮਾਤਾ ਸ਼ਿੰਦਰ ਕੌਰ ਨੇ ਕਿਹਾ ਕਿ ਸ਼ੁਕਰ ਹੈ ਪ੍ਰਮਾਤਮਾ ਦਾ ਮੇਰਾ ਬੇਟਾ ਅਮਰੀਕਾ ਤੋਂ ਸੁਰੱਖਿਅਤ ਘਰ ਆ ਗਿਆ।
ਪਿੰਡ ਡੋਗਰਾਂਵਾਲ ਦਾ ਵਿਕਰਮਜੀਤ ਸਿੰਘ ਪਰਤਿਆ ਵਾਪਸ
ਪੰਜਾਬ ਦੇ 30 ਵਿਅਕਤੀਆਂ ਵਿਚੋਂ ਇਕ ਵਿਅਕਤੀ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਡੋਗਰਾਂਵਾਲ ਦਾ ਹੈ, ਜਿਸ ਦੇ ਮਾਤਾ-ਪਿਤਾ ਉਸਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਲੈਣ ਗਏ ਸਨ। ਘਰ ਵਿਚ ਮੌਜੂਦ ਉਸ ਦੇ ਦਾਦਾ ਹਰਮੇਲ ਸਿੰਘ ਨੇ ਦੱਸਿਆ ਕਿ ਉਸਦੇ ਪਰਿਵਾਰ ਨੇ 22 ਸਾਲਾ ਵਿਕਰਮਜੀਤ ਸਿੰਘ ਪੁੱਤਰ ਸ਼ੀਸ਼ ਸਿੰਘ ਵਾਸੀ ਡੋਗਰਾਂਵਾਲ ਕਰੀਬ 2 ਮਹੀਨੇ ਪਹਿਲਾਂ ਹੀ ਅਮਰੀਕਾ ਭੇਜਿਆ ਸੀ ਤੇ ਉਸ ਨੂੰ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਚੁੱਕਿਆ ਹੋਇਆ ਹੈ, ਜਿਸ ਨੂੰ ਉਸਦਾ ਲੜਕਾ ਹੁਣ ਸਾਰੀ ਉਮਰ ਤੱਕ ਨਹੀਂ ਉਤਾਰ ਸਕੇਗਾ। ਉਨ੍ਹਾਂ ਦੱਸਿਆ ਕਿ ਘਰ ਦੇ ਹਾਲਾਤ ਬਹੁਤ ਮਾੜੇ ਹਨ, ਜਿਸ ਕਰਕੇ ਵਿਕਰਮਜੀਤ ਸਿੰਘ ਜੋ ਕਿ 6 ਭੈਣਾਂ ਦਾ ਇਕਲੌਤਾ ਭਰਾ ਹੈ, ਚੰਗੇ ਭਵਿੱਖ ਲਈ ਵਿਦੇਸ਼ ਗਿਆ ਸੀ।
ਮੋਹਾਲੀ ਦਾ ਨੌਜਵਾਨ ਪਰਦੀਪ ਸਿੰਘ ਆਪਣੀ ਜ਼ਮੀਨ ਵੇਚ ਕੇ ਗਿਆ ਸੀ ਵਿਦੇਸ਼
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਲਾਲੜੂ (ਮੁਹਾਲੀ) ਦੇ ਪਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੇ ਜ਼ਮੀਨ ਵੇਚ ਕੇ ਤੇ ਕਰਜ਼ਾ ਚੁੱਕ ਕੇ ਉਸ ਨੂੰ ਘਰ ਦੀ ਗਰੀਬੀ ਦੂਰ ਕਰਨ ਤੇ ਚੰਗੇ ਭਵਿੱਖ ਲਈ ਵਿਦੇਸ਼ ਭੇਜਿਆ ਸੀ।
ਉਨ੍ਹਾਂ ਮੰਗ ਕੀਤੀ ਕਿ ਜਾਂ ਤਾਂ ਪਰਦੀਪ ਸਿੰਘ ਨੂੰ ਸਰਕਾਰ ਸਰਕਾਰੀ ਨੌਕਰੀ ਦੇਵੇ ਜਾਂ ਸਾਡੇ ਖ਼ਰਚ ਹੋਏ ਪੈਸੇ ਵਾਪਸ ਕੀਤੇ ਜਾਣ।
ਲੱਖਾਂ ਰੁਪਏ ਦੇ ਕੇ ਵਿਦੇਸ਼ ਗਿਆ ਸੀ ਜਸਪਾਲ ਸਿੰਘ
ਗੁਰਦਾਸਪੁਰ ਦੇ ਪਿੰਡ ਹਰਦਰੋਵਾਲ ਦਾ ਰਹਿਣ ਵਾਲਾ ਜਸਪਾਲ ਸਿੰਘ ਜੋ ਕੁਝ ਮਹੀਨੇ ਪਹਿਲਾ ਹੀ ਘਰੋ ਅਮਰੀਕਾ ਲਈ ਗਿਆ ਸੀ ਅੱਜ ਉੱਥੋ ਡਿਪੋਰਟ ਹੋਇਆ ਹੈ । ਪਰਿਵਾਰ ਦਾ ਕਹਿਣਾ ਹੈ ਕਿ 5-6 ਮਹੀਨੇ ਪਹਿਲਾਂ ਉਹ ਵਿਦੇਸ਼ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਅਮਰੀਕਾ ਪੁਹੰਚੇ ਨੂੰ ਇੱਕ ਮਹੀਨਾ ਵੀ ਨਹੀਂ ਹੋਇਆ ਸੀ।
ਹੁਸ਼ਿਆਰਪੁਰ ਦੇ ਨੌਜਵਾਨ ਹਰਵਿੰਦਰ ਸਿੰਘ 42 ਲੱਖ ਰੁਪਏ ਲਾ ਕੇ ਗਿਆ ਸੀ ਵਿਦੇਸ਼
ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਅਧੀਨ ਪੈਂਦੇ ਪਿੰਡ ਟਾਲੀ ਦੇ ਨੌਜਵਾਨ ਹਰਵਿੰਦਰ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਅਸੀਂ ਵਿਆਜ਼ ਉੱਤੇ ਪੈਸੇ ਚੁੱਕ ਕੇ ਆਪਣੇ ਪੁੱਤਰ ਹਰਵਿੰਦਰ ਸਿੰਘ ਨੂੰ ਰੋਜੀ ਰੋਟੀ ਕਮਾਉਣ ਲਈ ਵਿਦੇਸ਼ ਭੇਜਿਆ ਸੀ ਪਰ ਅੱਜ ਇਹ ਮੰਦਭਾਗੀ ਖਬਰ ਮਿਲਦਿਆਂ ਹੀ ਬੜਾ ਦੁੱਖ ਲੱਗਿਆ ਹੈ। ਪਰਿਵਾਰ ਦਾ ਕਹਿਣਾ ਹੈ ਕਿ 42 ਲੱਖ ਰੁਪਆ ਕਰਜ਼ਾ ਚੁੱਕ ਕੇ ਵਿਆਜ ਤੇ ਇਹ ਵਿਦੇਸ਼ ਗਏ ਸੀ ਤੇ ਹੁਣ ਇਸ ਕਰਜੇ ਦਾ ਕੀ ਬਣੇਗਾ ਤੇ ਪਿੱਛੇ ਗਰੀਬ ਪਰਿਵਾਰ ਦਾ ਕੀ ਬਣੇਗਾ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਸਾਂਸਦ ਗੁਰਜੀਤ ਸਿੰਘ ਔਜਲਾ ਬੋਲੇ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਨੂੰ ਲੈ ਕੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਿਪੋਰਟ ਹੋਏ ਨੌਜਵਾਨਾਂ ਨੂੰ ਪੈਸੇ ਦੇਣ ਦੀ ਬਜਾਏ ਉਨ੍ਹਾਂ ਨੂੰ ਸਰਕਾਰ ਰੁਜ਼ਗਾਰ ਖੋਲ੍ਹ ਕੇ ਦੇਵੇ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰਾਂ ਨੇ ਜੇਕਰ ਪਹਿਲਾ ਰੁਜ਼ਗਾਰ ਨਹੀਂ ਦਿੱਤਾ ਤਾਂ ਹੀ ਉਹ ਵਿਦੇਸ਼ਾਂ ਵੱਲ ਨੂੰ ਭੱਜੇ ਸਨ। ਉਨ੍ਹਾਂ ਨੇ ਕਿਹਾ ਨੌਜਵਾਨਾਂ ਨੂੰ ਰੁਜ਼ਗਾਰ ਖੋਲ੍ਹਣ ਦੇ ਮੌਕੇ ਦੇਣੇ ਚਾਹੀਦੇ ਹਨ।
ਉਨ੍ਹਾਂ ਨੇ ਕਿਹਾ ਹੈ ਕਿ ਯੂਰਪ ਦੇ ਦੇਸ਼ਾਂ ਦੀ ਆਪਣੀ ਨੀਤੀ ਹੈ ਅਤੇ ਸਾਡੀ ਆਪਣੀ ਨੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨ ਇੱਥੇ ਵੀ ਆਪਣਾ ਕੰਮ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈਕਿ ਦੂਜੇ ਸੂਬਿਆ ਦੇ ਲੋਕ ਪੰਜਾਬ ਵਿੱਚ ਆ ਕੇ ਮਿਹਨਤ ਕਰ ਰਹੇ ਹਨ। ਉਨ੍ਹਾਂ ਨੇਕਿਹਾ ਹੈਕਿ ਵਿਦੇਸ਼ਾਂ ਵਿੱਚ ਮਿਹਨਤ ਕਰਨ ਦੀ ਬਜਾਏ ਆਪਣੇ ਦੇਸ਼ ਵਿੱਚ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੀ ਆਪਣੀ ਨੀਤੀ ਹੈ ਉਹ ਆਪਣੀ ਨੀਤੀ ਨਾਲ ਚੱਲਦੇ ਹਨ।
ਪੰਜਾਬ ਦੇ ਮੰਤਰੀ ਨੇ ਕਿਹਾ- ਜੇਕਰ ਟਰੰਪ ਦੋਸਤ ਹਨ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ
ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 104 ਡਿਪੋਰਟ ਕੀਤੇ ਗਏ ਭਾਰਤੀ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਸਾਰਿਆਂ ਦੀ ਹਾਲਤ ਠੀਕ ਹੈ। ਉਹ ਲੰਬੇ ਸਫ਼ਰ ਕਾਰਨ ਥੱਕ ਗਿਆ ਹੈ।
ਪੰਜਾਬੀਆਂ ਦਾ ਪੇਪਰ ਵਰਕ ਪਹਿਲੇ ਪੜਾਅ ਵਿੱਚ ਹੀ ਹੋ ਗਿਆ ਹੈ। ਇਹ ਬਹੁਤ ਗੰਭੀਰ ਮੁੱਦਾ ਹੈ। ਇਸ ਮਾਮਲੇ ਵਿੱਚ, ਅਸੀਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕੀ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਲੱਭਣ ਦੀ ਬੇਨਤੀ ਕਰਦੇ ਹਾਂ।
ਪ੍ਰਧਾਨ ਮੰਤਰੀ ਕਹਿੰਦੇ ਸਨ ਕਿ ਟਰੰਪ ਮੇਰਾ ਦੋਸਤ ਹੈ। ਉਹ ਉਨ੍ਹਾਂ ਲਈ ਪ੍ਰਚਾਰ ਕਰਨ ਵੀ ਗਿਆ। ਇਹ ਅੰਤਰਰਾਸ਼ਟਰੀ ਮੁੱਦੇ ਹਨ। ਇਨ੍ਹਾਂ ਮੁੱਦਿਆਂ ਨੂੰ ਉਸ ਪੱਧਰ ‘ਤੇ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਪ੍ਰਧਾਨ ਮੰਤਰੀ ਨੂੰ ਭਾਰਤੀਆਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਇਸ ਸਮੱਸਿਆ ਦਾ ਹੱਲ ਲੱਭਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੇ ਦੱਸਿਆ ਕਿ ਉਹ ਦੁਬਈ ਦੇ ਇੱਕ ਏਜੰਟ ਰਾਹੀਂ ਅਮਰੀਕਾ ਗਏ ਸਨ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੀ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦੇ ਹੱਕ ਵਿੱਚ ਆਏ ਹਨ। ਖਹਿਰਾ ਨੇ ਕਿਹਾ ਕਿ ਅੱਜ ਅਮਰੀਕਾ ਸਰਕਾਰ ਵੱਲੋਂ ਭਾਰਤੀਆਂ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਦੇ ਸਮੂਹਿਕ ਦੇਸ਼ ਨਿਕਾਲੇ ‘ਤੇ ਅਸੀਂ ਸਾਰੇ ਬਹੁਤ ਦੁਖੀ ਹਾਂ।
ਇਹ ਸ਼ਾਇਦ ਅਜਿਹੇ ਹੋਰ ਬਹੁਤ ਸਾਰੇ ਸਮੂਹਿਕ ਦੇਸ਼ ਨਿਕਾਲੇ ਦੀ ਸ਼ੁਰੂਆਤ ਹੈ। ਮੈਂ ਭਾਜਪਾ ਸਰਕਾਰ ਅਤੇ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਤੁਰੰਤ ਅਮਰੀਕੀ ਰਾਸ਼ਟਰਪਤੀ ਨਾਲ ਗੱਲ ਕਰਨ ਅਤੇ ਇੱਕ ਹੱਲ ਲੱਭਣ ਦੀ ਕੋਸ਼ਿਸ਼ ਕਰਨ ਕਿਉਂਕਿ ਇਨ੍ਹਾਂ ਨੌਜਵਾਨਾਂ ਨੇ ਅਮਰੀਕਾ ਜਾਣ ਲਈ 40-50 ਲੱਖ ਦੇ ਕਰਜ਼ੇ ਇਕੱਠੇ ਕੀਤੇ ਹਨ।
ਖਹਿਰਾ ਨੇ ਕਿਹਾ ਕਿ ਇਹ ਦੇਸ਼ ਨਿਕਾਲੇ ਭਾਰਤ ਦੇ ਵਾਰ-ਵਾਰ ਹੋਣ ਵਾਲੇ ਵਿਕਾਸ ਨੂੰ ਵੀ ਰੱਦ ਕਰਦੇ ਹਨ ਕਿਉਂਕਿ ਕੋਈ ਵੀ ਗਧਿਆਂ ਦੇ ਰਸਤੇ ਗੈਰ-ਕਾਨੂੰਨੀ ਤੌਰ ‘ਤੇ ਪਰਵਾਸ ਕਰਨ ਲਈ ਆਪਣੀ ਜਾਨ ਨੂੰ ਜੋਖਮ ਵਿੱਚ ਨਹੀਂ ਪਾਉਂਦਾ।
We’re all extremely pained on the mass deportation of Indians of which many youth are from Punjab by USA govt led by @realDonaldTrump today.
This is the beginning of probably many more such mass deportations. I urge our @BJP4India govt and Pm @narendramodi ji to immediately… pic.twitter.com/R7Y6tyw03r
— Sukhpal Singh Khaira (@SukhpalKhaira) February 5, 2025
ਇਹ ਭਗਵੰਤ ਮਾਨ ਦੇ ਪੰਜਾਬ ਲਈ ਰੰਗਲਾ ਹੋਣ ਦੇ ਦਾਅਵਿਆਂ ਨੂੰ ਵੀ ਰੱਦ ਕਰਦਾ ਹੈ ਕਿਉਂਕਿ ਇਹ ਚੰਗਾ ਕਰ ਰਿਹਾ ਸੀ ਕਿ ਸਾਡੇ ਨੌਜਵਾਨ ਘਰ ਨਹੀਂ ਛੱਡਣਗੇ। ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਭਗਵੰਤ ਮਾਨ ਦੇ ਪੰਜਾਬ ਲਈ ਰੰਗਲਾ ਹੋਣ ਦੇ ਦਾਅਵਿਆਂ ਨੂੰ ਵੀ ਰੱਦ ਕਰਦਾ ਹੈ ਕਿਉਂਕਿ ਇਹ ਚੰਗਾ ਕਰ ਰਿਹਾ ਸੀ ਕਿ ਸਾਡੇ ਨੌਜਵਾਨ ਘਰ ਨਹੀਂ ਛੱਡਣਗੇ।
ਆਖਰੀ ਪਰ ਘੱਟੋ ਘੱਟ ਨਹੀਂ ਆਮ ਆਦਮੀ ਪਾਰਟੀ ਸਰਕਾਰ ਨੂੰ ਦੇਸ਼ ਨਿਕਾਲੇ ਗਏ ਲੋਕਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਉਹ ਆਪਣਾ ਭਾਰੀ ਕਰਜ਼ਾ ਚੁਕਾ ਸਕਣ-ਖੈਰਾ