ਹੁਸ਼ਿਆਰਪੁਰ -ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਬਾਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਨੂੰ ਲੁੱਟਣ ਵਾਲੇ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ।
ਮਾਨ ਨੇ ਕਿਹਾ ਕਿ ਤੰਜ ਕੀਤਾ ਹੈ ਕਿ ਸੁਖਬੀਰ ਬਾਦਲ ਪਹਿਲਾ ਆਪਣਾ ਮਾਣ ਦਿਖਾਵੇ ਫੇਰ ਹੀ ਉਹ ਮੇਰੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਦੀ ਗੱਲ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ, ਸਾਨੂੰ ਆਪਣੇ ਫਾਰਮ ਹਾਊਸਾਂ ਤੱਕ ਨਹਿਰ ਤੱਕ ਲੈ ਗਏ ਅਤੇ ਸਾਨੂੰ ਮਲੰਗ ਕਿਹਾ।
ਜੈਤੋੰ ਦਾ ਮੋਰਚਾ ਤੇ ਚਾਬੀਆਂ ਦਾ ਮੋਰਚਾ ਲਾਉਣ ਵਾਲਾ ਅਕਾਲੀ ਦਲ ਹੁਣ ਕੁਲਚਿਆਂ ਛੋਲਿਆਂ ‘ਤੇ ਮੋਰਚੇ ਲਾਉਣ ਲੱਗ ਪਿਆ ਹੈ
ਲੋਕਾਂ ਦੀਆਂ ਵੀਡੀਓ ਤੋਂ ਪਹਿਲਾਂ ਆਪਣੇ ਵਾਲੇ ਸੁੱਚੇ ਤੇ ਸ਼ੇਰ ਹੋਣੀ ਦੇਖ ਲਵੋ
ਸੁਖਬੀਰ ਬਾਦਲ ਕਹਿੰਦਾ ਮੇਰੇ ‘ਤੇ ਮਾਣਹਾਨੀ ਦਾ ਕੇਸ ਕਰੂ ਮੈਂ ਕਿਹਾ ਪਹਿਲਾਂ ਤੂੰ ਆਪਣਾ ਮਾਣ ਦਿਖਾ ਹੈਗਾ ਵੀ ਹੈ
ਅਸਲ ‘ਚ ਇਨ੍ਹਾਂ ਨੂੰ ਮਾਣ… pic.twitter.com/vw33P0PBy7
— AAP Punjab (@AAPPunjab) November 18, 2023
ਸੀ ਐੱਮ ਮਾਨ ਨੇ ਐਲਾਨ ਕੀਤਾ ਕਿ ਲੋਕ ਸਭਾ ਵੋਟਾਂ ਵਿਚ ਇਸ ਵਾਰ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਪੰਜਾਬ ਦੇ ਹਰ ਛੋਟੇ ਵੱਡੇ ਹਸਪਤਾਲ ਵਿਚ ਐਕਸਰੇ ਮਸ਼ੀਨ ਪਹੁੰਚਾਈ ਜਾਵੇਗੀ।
ਵਿਕਰਮ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਵੀਡੀਓ ਜਾਰੀ ਕਰਨ ਤੋਂ ਪਹਿਲਾਂ ਆਪਣੀ ਸੁੱਚਾ ਸਿੰਘ ਲੰਗਾਹ ਤੇ ਹੋਰ ਵੀਡੀਓ ਦੇਖ ਲੈਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਕਰਨੀ ਸਿਖਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਸੀਟ ਜਿਤਾ ਦੇਣ, ਉਨ੍ਹਾਂ ਦੇ ਧੀਆਂ ਪੁੱਤਾਂ ਨੂੰ ਡਾਕਟਰ ਅਫ਼ਸਰ ਬਣਾਉਣਾ ਸਾਡਾ ਕੰਮ ਹੈ।
ਮਾਨ ਨੇ ਕਿਹਾ ਕਿ ਪਹਿਲਾਂ ਵਾਲਿਆਂ ਨੇ 75 ਸਾਲਾਂ ‘ਚ ਸਿਰਫ਼ ਤਿੰਨ ਮੈਡੀਕਲ ਕਾਲਜ ਬਣਵਾਏ ਸੀ ਅਸੀਂ ਡੇਢ ਸਾਲ ‘ਚ ਹੀ 5 ਮੈਡੀਕਲ ਕਾਲਜ ਪੰਜਾਬ ਨੂੰ ਦਿੱਤੇ ਹਨ।
ਪਹਿਲਾਂ ਵਾਲਿਆਂ ਨੇ 75 ਸਾਲਾਂ ‘ਚ ਸਿਰਫ਼ ਤਿੰਨ ਮੈਡੀਕਲ ਕਾਲਜ ਬਣਵਾਏ ਸੀ
ਅਸੀਂ ਡੇਢ ਸਾਲ ‘ਚ ਹੀ 5 ਮੈਡੀਕਲ ਕਾਲਜ ਪੰਜਾਬ ਨੂੰ ਦਿੱਤੇ
—CM @BhagwantMann#VikasKrantiRally pic.twitter.com/5fW9YOZ1uK
— AAP Punjab (@AAPPunjab) November 18, 2023
ਮਾਨ ਨੇ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫ਼ਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਦੋਵਾਂ ਆਗੂਆਂ ਨੇ 23 ਪਿੰਡਾਂ ਵਿੱਚ ਖ਼ਾਲੀ ਪਈ ਪੰਚਾਇਤੀ ਜ਼ਮੀਨ ਨੂੰ ਨੌਜਵਾਨਾਂ ਲਈ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਹੁਸ਼ਿਆਰਪੁਰ ਵਿੱਚ 33 ਨਵੇਂ ਮਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।