The Khalas Tv Blog Punjab “ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦਾ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ”
Punjab

“ਪੰਜਾਬ ਨੂੰ ਲੁੱਟਣ ਵਾਲੇ ਪੰਜਾਬ ਦਾ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ”

"Those who are looting Punjab are calling malang to those who are doing good for Punjab"

ਹੁਸ਼ਿਆਰਪੁਰ -ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਨਿੱਚਰਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲ ਕੇ ਇੱਥੇ 867 ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਨ੍ਹਾਂ ਵਿੱਚੋਂ ਜਿੱਥੇ ਕਈ ਕੰਮਾਂ ਦੇ ਨੀਂਹ ਪੱਥਰ ਰੱਖੇ ਜਾ ਚੁੱਕੇ ਹਨ, ਉੱਥੇ ਕਈ ਮੁਕੰਮਲ ਹੋਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀਆਂ ’ਤੇ ਤਿੱਖੇ ਹਮਲੇ ਕਰਦਿਆਂ ਸੁਖਬੀਰ ਬਾਦਲ ’ਤੇ ਹਮਲਾ ਕਰਦਿਆਂ ਕਿਹਾ ਕਿ ਸਾਰੇ ਪੰਜਾਬ ਨੂੰ ਲੁੱਟਣ ਵਾਲੇ ਭਲਾ ਕਰਨ ਵਾਲਿਆਂ ਨੂੰ ਮਲੰਗ ਦੱਸ ਰਹੇ ਹਨ।

ਮਾਨ ਨੇ ਕਿਹਾ ਕਿ ਤੰਜ ਕੀਤਾ ਹੈ ਕਿ ਸੁਖਬੀਰ ਬਾਦਲ ਪਹਿਲਾ ਆਪਣਾ ਮਾਣ ਦਿਖਾਵੇ ਫੇਰ ਹੀ ਉਹ ਮੇਰੇ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਰਜ ਕਰਨ ਦੀ ਗੱਲ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ, ਸਾਨੂੰ ਆਪਣੇ ਫਾਰਮ ਹਾਊਸਾਂ ਤੱਕ ਨਹਿਰ ਤੱਕ ਲੈ ਗਏ ਅਤੇ ਸਾਨੂੰ ਮਲੰਗ ਕਿਹਾ।

ਸੀ ਐੱਮ ਮਾਨ ਨੇ ਐਲਾਨ ਕੀਤਾ ਕਿ ਲੋਕ ਸਭਾ ਵੋਟਾਂ ਵਿਚ ਇਸ ਵਾਰ ਚੰਡੀਗੜ੍ਹ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ 26 ਜਨਵਰੀ ਤੱਕ ਪੰਜਾਬ ਦੇ ਹਰ ਛੋਟੇ ਵੱਡੇ ਹਸਪਤਾਲ ਵਿਚ ਐਕਸਰੇ ਮਸ਼ੀਨ ਪਹੁੰਚਾਈ ਜਾਵੇਗੀ।

ਵਿਕਰਮ ਮਜੀਠੀਆ ‘ਤੇ ਨਿਸ਼ਾਨਾ ਸਾਧਦਿਆਂ ਮਾਨ ਨੇ ਕਿਹਾ ਕਿ ਵੀਡੀਓ ਜਾਰੀ ਕਰਨ ਤੋਂ ਪਹਿਲਾਂ ਆਪਣੀ ਸੁੱਚਾ ਸਿੰਘ ਲੰਗਾਹ ਤੇ ਹੋਰ ਵੀਡੀਓ ਦੇਖ ਲੈਣ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਕਰਨੀ ਸਿਖਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਸੀਟ ਜਿਤਾ ਦੇਣ, ਉਨ੍ਹਾਂ ਦੇ ਧੀਆਂ ਪੁੱਤਾਂ ਨੂੰ ਡਾਕਟਰ ਅਫ਼ਸਰ ਬਣਾਉਣਾ ਸਾਡਾ ਕੰਮ ਹੈ।

ਮਾਨ ਨੇ ਕਿਹਾ ਕਿ ਪਹਿਲਾਂ ਵਾਲਿਆਂ ਨੇ 75 ਸਾਲਾਂ ‘ਚ ਸਿਰਫ਼ ਤਿੰਨ ਮੈਡੀਕਲ ਕਾਲਜ ਬਣਵਾਏ ਸੀ ਅਸੀਂ ਡੇਢ ਸਾਲ ‘ਚ ਹੀ 5 ਮੈਡੀਕਲ ਕਾਲਜ ਪੰਜਾਬ ਨੂੰ ਦਿੱਤੇ ਹਨ।

ਮਾਨ ਨੇ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਹੁਸ਼ਿਆਰਪੁਰ ਦੇ ਦੋ ਪਿੰਡਾਂ ਨੂੰ ਸੀਵਰੇਜ ਅਤੇ ਪਾਣੀ ਦੀ ਸਫ਼ਾਈ ਦੇ ਨਵੇਂ ਪ੍ਰੋਜੈਕਟ ਵੀ ਦਿੱਤੇ ਹਨ। ਜਿਸ ਨਾਲ ਗੰਦੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਆਸ-ਪਾਸ ਦੇ ਇਲਾਕਿਆਂ ਵਿੱਚ ਸਾਫ਼ ਪਾਣੀ ਉਪਲਬਧ ਹੋਵੇਗਾ। ਦੋਵਾਂ ਆਗੂਆਂ ਨੇ 23 ਪਿੰਡਾਂ ਵਿੱਚ ਖ਼ਾਲੀ ਪਈ ਪੰਚਾਇਤੀ ਜ਼ਮੀਨ ਨੂੰ ਨੌਜਵਾਨਾਂ ਲਈ ਖੇਡ ਮੈਦਾਨਾਂ ਵਿੱਚ ਤਬਦੀਲ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਹੁਸ਼ਿਆਰਪੁਰ ਵਿੱਚ 33 ਨਵੇਂ ਮਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

 

Exit mobile version