Punjab

ਸਿੱਖ ਇਤਿਹਾਸ ਨਾਲ “ਖੇਡਣ” ਵਾਲੇ ਜਾਣਗੇ ਜੇ ਲ੍ਹ ਦੀਆਂ ਸਲਾ ਖਾਂ ਪਿੱਛੇ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਤਿਹਾਸ ਦੀ ਵਿਵਾ ਦਤ ਪੁਸਤਕ ਉੱਤੇ ਰੋਕ ਲਾਉਣ ਤੋਂ ਬਾਅਦ ਲੇਖਕਾਂ ਅਤੇ ਪ੍ਰਕਾਸ਼ਕਾਂ ਖ਼ਿ ਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ  ਹੁਕਮਾਂ ਤੋਂ ਬਾਅਦ ਕਾਰਵਾਈ ਅਮਲ ‘ਚ ਲਿਆਦੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੇ ਸ਼ਾਮ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨੇ ‘ਤੇ ਬੈਠੇ ਪ੍ਰਦ ਰਸ਼ਨ ਕਾਰੀਆਂ ਨਾਲ ਮੁਲਾਕਾਤ ਕੀਤੀ।  

ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਈਆਂ ਜਾਣ ਵਾਲੀ ‘ਪੰਜਾਬ ਦੇ ਇਤਿਹਾਸ’ (ਹਿਸਟਰੀ ਆਫ਼ ਪੰਜਾਬ) ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ ਨਿਰਦੇਸ਼ਾਂ ‘ਤੇ ਵੱਡੀ ਕਾਰਵਾਈ ਕਰਦਿਆਂ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਦੋਸ਼ ਵਿੱਚ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿਵਾਦਤ ਕਿਤਾਬਾਂ ਦੀ ਸਕੂਲਾਂ ਵਿੱਚ ਵਰਤੋਂ ‘ਤੇ ਤੁਰੰਤ ਰੋਕ ਲਗਾਉਣ ਅਤੇ ਇਸ ਮਾਮਲੇ ਵਿੱਚ ਕੋਤਾਹੀ ਵਰਤਣ ਵਾਲਿਆਂ ਕਾਰਵਾਈ ਕਰਨ ਲਈ ਵੀ ਕਿਹਾ ਹੈ।

 ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਦੇ ਹੁਕਮਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਲਦੇਵ ਸਿੰਘ ਸਿਰਸਾ ਵੱਲੋਂ ਇਨ੍ਹਾਂ ਵਿਵਾਦਤ ਪੁਸਤਕਾਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਲਈ ਦਰਖਾਸਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਇਸ ਮਾਮਲੇ ਵਿੱਚ ਸਿੱਖਿਆ ਵਿਭਾਗ ਨੇ ਕਾਰਵਾਈ ਕਰਦਿਆਂ ਇਸ ਕੇਸ ਵਿੱਚ ਡੀ.ਜੀ.ਐਸ.ਈ. ਦੇ ਤੱਤਕਾਲੀ ਵਿਸ਼ੇਸ਼ ਕਾਰਜ ਅਫਸਰ ਆਈ.ਪੀ.ਐਸ.ਮਲਹੋਤਰਾ ਵੱਲੋਂ ਪੜਤਾਲ ਅਨੁਸਾਰ ਮਾਡਰਨ ਪਬਲਿਸ਼ਰ ਦੇ ਮਾਡਰਨ ਏ.ਬੀ.ਸੀ. ਆਫ਼ ਹਿਸਟਰੀ ਆਫ਼ ਪੰਜਾਬ ਦੇ ਲੇਖਕ ਮਨਜੀਤ ਸਿੰਘ ਸੋਢੀ, ਮਾਡਰਨ ਬੁੱਕ ਡਿਪੂ (ਐਮ.ਬੀ.ਡੀ.) ਦੇ ਮਹਿੰਦਰ ਪਾਲ ਕੌਰ, ਰਾਜ ਪਬਲਿਸ਼ਰਜ਼ (ਹਿਸਟਰੀ ਆਫ਼ ਪੰਜਾਬ ਦੇ ਲੇਖਕ) ਐਮ.ਐਸ.ਮਾਨ ਵਿਰੁੱਧ ਕਾਰਵਾਈ ਦੀ ਤਜਵੀਜ਼ ਕੀਤੀ ਗਈ ਸੀ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਲੇਖਕਾਂ/ਪਬਲਿਸ਼ਰਾਂ ਵੱਲੋਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਬਾਰੇ ਤੱਥਾਂ ਨੂੰ ਤੋੜ ਮਰੋੜ ਕੇ ਪੇਸ਼ ਕਰਨ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਅਤੇ ਵਿਦਿਆਰਥੀਆਂ ਦੇ ਦਿਮਾਗ ਵਿੱਚ ਸਿੱਖ ਇਤਿਹਾਸ ਬਾਰੇ ਤੱਥਾਂ ਨੂੰ ਅਸਮੰਜਸ ਪੈਦਾ ਹੋਣ ਦੇ ਨਾਲ ਉਕਤ ਗਲਤ ਤੱਥਾਂ ਦਾ ਲੰਬੇ ਸਮੇਂ ਤੱਕ ਅਸਰ ਰਹੇਗਾ। ਇਸ ਲਈ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਕਰਨ ਲਈ ਆਖਿਆ ਗਿਆ ਹੈ। ਇਸ ਦੇ ਨਾਲ ਹੀ ਕਿਤਾਬਾਂ ਦੀ ਸਕੂਲਾਂ ਵਿੱਚ ਵਰਤੋਂ ‘ਤੇ ਤੁਰੰਤ ਰੋਕ ਲਗਾ ਦਿੱਤੀ ਗਈ ਹੈ।