‘ਦ ਖ਼ਾਲਸ ਬਿਊਰੋ : ਮੋਹਾਲੀ ਧਮਾ ਕੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੀਜੀਪੀ ਸਮੇਤ ਸਾਰੇ ਵੱਡੇ ਅਫਸਰਾਂ ਦੀ ਮੀਟਿੰਗ ਬੁਲਾਈ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਮੁਹਾਲੀ ਬਲਾਸਟ ਦੀ ਸਾਰੀ ਘਟਨਾ ਬਾਰੇ ਰਿਪੋਰਟ ਲਈ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ। ਮੁਹਾਲੀ ‘ਚ ਹੋਏ ਧ ਮਾਕੇ ਮਗਰੋਂ ਮੁੱਖ ਮੰਤਰੀ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੁਹਾਲੀ ‘ਚ ਹੋਏ ਬਲਾ ਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ