‘ਦ ਖ਼ਾਲਸ ਬਿਊਰੋ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੈੱਡਕੁਆਰਟਰ ਪੁੱਜੇ। ਇਸ ਮਾਮਲੇ ਨੂੰ ਲੈ ਕੇ ਵੱਖ ਵੱਖ ਥਾਵਾਂ ‘ਤੇ ਭਾਜਪਾ ਕੇਂਦਰ ਸਰਕਾਰ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਪੰਜਾਬ ਤੋਂ ਦਿੱਲੀ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ, ‘ਆਪ’ ਆਗੂਆਂ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਰੋਕ ਦਿੱਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮ ਨੇ ਇਸ ਦੀ ਨਿੰਦਾ ਕੀਤੀ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮੀ ਨੇ ਕਿਹਾ ਕਿ ਭਾਜਪਾ ਦਾ ਤਾਨਾਸ਼ਾਹ ਰਵੱਈਆਂ ਅਤੇ ਹਿਟਲਰ ਸ਼ਾਹੀ ਉਜਾਗਰ ਹੋਈ ਹੈ। ਉਨ੍ਹਾਂ ਨੇ ਕਿਹਾ, “10 ਸਾਲਾਂ ਦੀ ਉਮਰ ਵਿੱਚ ਪੰਜਾਬ ਅਤੇ ਦਿੱਲੀ ਵਿੱਚ ਸਰਕਾਰ ਹੈ, ਗੋਆ ਵਿੱਚ 13 ਫੀਸਦ ਵੋਟ ਮਿਲੀ ਹੈ। ਪਾਰਟੀ ਨੇ 10 ਸਾਲ ਦੇ ਅੰਦਰ ਕੌਮੀ ਪਾਰਟੀ ਹੋਣ ਦਾ ਖਿਤਾਬ ਹਾਸਿਲ ਕੀਤਾ ਹੈ।”
ਚੀਮਾ ਨੇ ਕਿਹਾ ਕਿ ਕੇਜਰੀਵਾਲ ਦੀ ਚੜਤ ਦਿਨੋਂ-ਦਿਨ ਤੇਜ਼ੀ ਨਾਲ ਵਧ ਰਹੀ ਹੈ। ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਜਾਂਚ ਏਜੰਸੀਆਂ ਦਾ ਦੁਰਵਰਤੋਂ ਹੋ ਰਹੀ ਹੈ। ਜਿਹੜੇ ਦੇਸ ਲਈ ਕੰਮ ਕਰ ਰਹੇ ਹਨ ਇਹ ਜੇਲ੍ਹਾਂ ਵਿੱਚ ਹਨ ਅਤੇ ਜਿਹੜੇ ਦੇਸ਼ ਨੂੰ ਖਾ ਰਹੇ ਹਨ ਉਹ ਐਸ਼ ਲੈ ਰਹੇ ਹਨ।”
ਚੀਮਾ ਨੇ ਕਿਹਾ ਕਿ ਪ੍ਰਦਰਸ਼ਨ ਕਰਨ ਦਾ ਹੱਕ ਸਾਰਿਆਂ ਨੂੰ ਹੈ। ਪੰਜਾਬ ਦੇ ਕਈ ਆਗੂ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਗਏ ਸਨ ਪਰ ਉਨ੍ਹਾਂ ਨੂੰ ਸਿੰਘੂ ਬਾਰਡਰ ‘ਤੇ ਰੋਕ ਦਿੱਤਾ ਗਿਆ।ਚੀਮਾ ਨੇ ਕਿਹਾ ਕਿ ਅੱਜ ਦੇਸ਼ ਦੇ ਲੋਕਤੰਤਰ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ। ਅੱਜ ਪੰਜਾਬ ਬਹੁਤ ਸਰੇ ਲੀਡਰ, ਮੰਤਰੀ, ਵਿਧਾਇਕ ਅਤੇ ਆਗੂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਕੀਤੇ ਹਨ। ਜਿਸ ਸ਼ਰਾਬ ਦੀ ਨੀਤੀ ਬਾਰੇ ਭਾਜਪਾ ਗੱਲ ਕਰ ਰਹੀ ਹੈ, ਉਹੀ ਨੀਤੀ ਪੰਜਾਬ ਵਿੱਚ ਲਾਗੂ ਹੋਈ ਤਾਂ ਉਸ ਨਾਲ ਪੰਜਾਬ ਵਿੱਚ ਕਾਫੀ ਵੱਡਾ ਵਾਧਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਕੇਂਦਰ ਦੀ ਭਾਜਪਾ ਸਰਕਾਰ ਤਾਨਾਸ਼ਾਹ ਸਰਕਾਰ ਬਣੀ ਹੋਈ ਹੈ। ਵਿਰੋਧ ਕਰਨ ਵਾਲੀਆਂ ਪਾਰਟੀਆਂ ਨੂੰ ਕਿਸੇ ਨਾ ਕਿਸੇ ਬਹਾਨੇ ਖਤਮ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਲੋਕਤੰਤਰ ਦਾ ਘਾਣ ਕਰਨ ਵਾਲਿਆਂ ਨੂੰ ਸਬਕ ਸਿਖਾਉਣਗੇ।