India

ਭਾਰਤ ਜੋੜੋ ਯਾਤਰਾ: ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਗੁੰਮਨਾਮ ਚਿੱਠੀ ਨੇ ਮਚਾਈ ਹਲਚਲ

Threat Letter Received To Blow Up Rahul Gandhi With Bomb

ਭੋਪਾਲ : ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੋ ਦਿਨਾਂ ਬਾਅਦ ਮੱਧ ਪ੍ਰਦੇਸ਼ ‘ਚ ਪ੍ਰਵੇਸ਼ ਕਰਨ ਵਾਲੀ ਹੈ। ਇਸ ਤੋਂ ਕੁਝ ਸਮਾਂ ਪਹਿਲਾਂ ਮਿਲੀ ਇੱਕ ਗੁੰਮਨਾਮ ਚਿੱਠੀ ਨੇ ਹਲਚਲ ਮਚਾ ਦਿੱਤੀ ਹੈ। ਚਿੱਠੀ ਵਿੱਚ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਕਿਸੇ ਨੇ ਇਹ ਚਿੱਠੀ ਇੰਦੌਰ ਦੀ ਇੱਕ ਮਿਠਾਈ ਦੀ ਦੁਕਾਨ ‘ਤੇ ਛੱਡ ਦਿੱਤੀ ਹੈ।

20 ਨਵੰਬਰ ਨੂੰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਰਹੀ ਹੈ। ਇਸ ਤੋਂ ਬਾਅਦ ਉਹ ਅਗਲੇ ਦਿਨ ਗੁਜਰਾਤ ਜਾਣਗੇ। ਉਥੇ ਚੋਣ ਪ੍ਰਚਾਰ ਕਰਨ ਤੋਂ ਬਾਅਦ ਉਹ ਮੱਧ ਪ੍ਰਦੇਸ਼ ਪਰਤਣਗੇ ਅਤੇ ਫਿਰ 23 ਨਵੰਬਰ ਤੋਂ ਮੱਧ ਪ੍ਰਦੇਸ਼ ‘ਚ ਉਨ੍ਹਾਂ ਦੀ ਯਾਤਰਾ ਜਾਰੀ ਰਹੇਗੀ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਇੱਕ ਧਮਕੀ ਭਰੇ ਪੱਤਰ ਨੇ ਭੋਪਾਲ ਤੋਂ ਦਿੱਲੀ ਤੱਕ ਹਲਚਲ ਮਚਾ ਦਿੱਤੀ ਹੈ।

ਇੰਦੌਰ ‘ਚ ਇਕ ਦੁਕਾਨ ‘ਤੇ ਛੱਡੇ ਗਏ ਪੱਤਰ ‘ਚ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਚਿੱਠੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਵਾਇਨਾਡ ਤੋਂ ਕਾਂਗਰਸ ਸੰਸਦ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਣ ਵਾਲੀ ਇਸ ਚਿੱਠੀ ਦੇ ਸਾਹਮਣੇ ਆਉਣ ਤੋਂ ਬਾਅਦ ਹਲਚਲ ਮਚ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਭਰਿਆ ਪੱਤਰ ਸ਼ੁੱਕਰਵਾਰ ਸਵੇਰੇ ਇਕ ਅਣਪਛਾਤੇ ਵਿਅਕਤੀ ਵੱਲੋਂ ਮਿਠਾਈ ਦੀ ਦੁਕਾਨ ‘ਤੇ ਛੱਡ ਦਿੱਤਾ ਗਿਆ। ਪੁਲਿਸ ਨੇ ਹੁਣ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਧਮਕੀ ਭਰਾ ਚਿੱਠੀ ਵਿੱਚ ਲਿਖਿਆ 

ਦੈਨਿਕ ਭਾਸਕਰ ਮੁਤਾਬਿਕ ਚਿੱਠੀ ਵਿੱਚ ਸਭ ਤੋਂ ਪਹਿਲਾਂ ਲਿਖਿਆ ਗਿਆ ਹੈ  1984 ਵਿੱਚ ਪੂਰੇ ਦੇਸ਼ ਵਿੱਚ ਨਸਲਕੁਸ਼ੀ ਹੋਈ । ਸਿੱਖਾਂ ਦਾ ਕਤਲੇਆਮ ਹੋਇਆ। ਕਿਸੇ ਪਾਰਟੀ ਨੇ ਇਸ ਜ਼ੁਲਮ ਦੇ ਖਿਲਾਫ਼ ਆਵਾਜ਼ ਨਹੀਂ ਚੁੱਕੀ … ਫਿਰ ਚਿੱਠੀ ਵਿੱਚ ਕਾਂਗਰਸ ਆਗੂ ਕਮਲਨਾਥ ਦੇ ਖਿਲਾਫ਼ ਆਪਤੀਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ…ਫਿਰ ਲਿਖਿਆ ਹੈ ਨਵੰਬਰ ਵਿੱਚ ਥਾਂ-ਥਾਂ ਤੇ ਬੰਬ ਧਮਾਕੇ ਹੋਣਗੇ, ਬਹੁਤ ਜਲਦ ਰਾਹੁਲ ਗਾਂਧੀ ਦੀ ਇੰਦੌਰ ਯਾਤਰਾ ਦੌਰਾਨ ਕਮਲਨਾਥ ਨੂੰ ਗੋਲੀ ਮਾਰ ਦਿੱਤੀ ਜਾਵੇਗੀ,ਰਾਹੁਲ ਗਾਂਧੀ ਨੂੰ ਵੀ ਰਾਜੀਵ ਗਾਂਧੀ ਕੋਲ ਭਿਜਵਾ ਦਿੱਤਾ ਜਾਵੇਗਾ’

ਸ਼ਹਿਰ ‘ਚ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲਾ ਅਤੇ ਪੁਲਿਸ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ, ਜਿਸ ‘ਚ ਜੂਨੀ ਇੰਦੌਰ ਥਾਣਾ ਖੇਤਰ ‘ਚ ਇਕ ਮਠਿਆਈ ਦੀ ਦੁਕਾਨ ‘ਤੇ ਧਮਕੀ ਭਰਿਆ ਪੱਤਰ ਮਿਲਿਆ ਹੈ। ਪੱਤਰ ਵਿੱਚ 1984 ਦੇ ਦੰਗਿਆਂ ਦਾ ਹਵਾਲਾ ਦਿੱਤਾ ਗਿਆ ਹੈ ਅਤੇ ਸਾਬਕਾ ਸੰਸਦ ਮੈਂਬਰ ਕਮਲਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ ਹੈ। ਫਿਲਹਾਲ ਪੁਲਿਸ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਚਿੱਠੀ ਛੱਡਣ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ

ਤਹਿਸੀਲ ਇੰਦੌਰ ਦੇ ਜੂਨੀ ਇੰਦੌਰ ਥਾਣਾ ਖੇਤਰ ‘ਚ ਸਥਿਤ ਮਠਿਆਈ ਦੀ ਦੁਕਾਨ ‘ਤੇ ਇਕ ਅਣਪਛਾਤਾ ਵਿਅਕਤੀ ਇਕ ਪੱਤਰ ਛੱਡ ਗਿਆ ਸੀ, ਜਿਸ ਨੂੰ ਮਿਠਾਈ ਦੀ ਦੁਕਾਨ ਦੇ ਸੰਚਾਲਕ ਨੇ ਪੁਲਿਸ ਨੂੰ ਸੌਂਪ ਦਿੱਤਾ। ਚਿੱਠੀ ਵਿੱਚ ਧਮਕੀ ਦਿੱਤੀ ਗਈ ਹੈ ਕਿ ਜੇਕਰ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਦੇ ਹਿੱਸੇ ਵਜੋਂ ਇੰਦੌਰ ਦੇ ਖਾਲਸਾ ਕਾਲਜ ਵਿੱਚ ਰੁਕਦੇ ਹਨ ਤਾਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।
ਡੀਸੀਪੀ ਇੰਟੈਲੀਜੈਂਸ ਰਜਤ ਸਕਲੇਚਾ ਨੇ ਅਜਿਹਾ ਧਮਕੀ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ। ਇਹ ਚਿੱਠੀ ਉਜੈਨ ਤੋਂ ਆਈ ਦੱਸੀ ਜਾਂਦੀ ਹੈ। ਪੱਤਰ ਵਿੱਚ ਇੱਕ ਵਿਧਾਇਕ ਦਾ ਨਾਮ ਵੀ ਲਿਖਿਆ ਗਿਆ ਹੈ।
ਧਿਆਨ ਯੋਗ ਹੈ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅਕਤੂਬਰ 2024 ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ। ਪੁਲਿਸ ਆਸਪਾਸ ਦੇ ਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਹਾਲ ਹੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੇ ਖਾਲਸਾ ਕਾਲਜ ਵਿੱਚ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਕਮਲਨਾਥ ਨੂੰ ਸਨਮਾਨਿਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਕੀਤੀ ਸੀ। ਉਸ ਨੇ ਇਹ ਵੀ ਕਿਹਾ ਸੀ ਕਿ ਉਹ ਫਿਰ ਕਦੇ ਇੰਦੌਰ ਨਹੀਂ ਜਾਣਗੇ। ਇਸ ਘਟਨਾ ਨੇ ਵੱਡਾ ਵਿਵਾਦ ਛੇੜ ਦਿੱਤਾ ਸੀ।

‘ਭਾਰਤ ਜੋੜੋ’ ਦੀ ਕਾਮਯਾਬੀ ਤੋਂ ਭਾਜਪਾ ਦੰਗ ਰਹਿ ਗਈ

ਸੂਬਾ ਕਾਂਗਰਸ ਪ੍ਰਧਾਨ ਕਮਲਨਾਥ ਨੇ ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਮਿਲ ਰਹੀਆਂ ਧਮਕੀਆਂ ‘ਤੇ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਕਮਲਨਾਥ ਨੇ ਕਿਹਾ ਕਿ ਉਹ ਯਾਤਰਾ ‘ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਮਿਲੇ ਹਨ। ਸੁਰੱਖਿਆ ਵਿਵਸਥਾ ਨੂੰ ਦੇਖਣਾ ਪੁਲਿਸ ਦਾ ਕੰਮ ਹੈ। ਸਾਰੀ ਸੁਰੱਖਿਆ ਪੁਲਿਸ ਪ੍ਰਸ਼ਾਸਨ ਦੇ ਹੱਥ ਹੈ। ਕਮਲਨਾਥ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਦੌਰੇ ਤੋਂ ਭਾਜਪਾ ਡਰ ਗਈ ਹੈ।

ਰਾਹੁਲ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ ਹੈ

ਦੂਜੇ ਪਾਸੇ ਕਾਂਗਰਸੀ ਵਿਧਾਇਕ ਤਰੁਣ ਭਨੋਟ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਨੂੰ ਸੂਬਾ ਸਰਕਾਰ ਦੀ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਰਾਹੁਲ ਗਾਂਧੀ ਦੇ ਮੱਧ ਪ੍ਰਦੇਸ਼ ਦੀ ਸਰਹੱਦ ਵਿੱਚ ਦਾਖਲ ਹੋਣ ਤੋਂ ਲੈ ਕੇ ਮੱਧ ਪ੍ਰਦੇਸ਼ ਛੱਡਣ ਤੱਕ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।