Punjab

ਲੁਧਿਆਣਾ ‘ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ।

ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।

ਨਾਬਾਲਗ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ

ਇਸੇ ਦੌਰਾਨ ਲੁਧਿਆਣਾ ਸਿਟੀ ਪੁਲੀਸ ਵਿੱਚ ਤਾਇਨਾਤ ਏਸੀਪੀ ਹਰਜਿੰਦਰ ਸਿੰਘ ਦੀ ਟੀਮ ਨੇ ਇੱਕ 15 ਸਾਲਾ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ। ਕਿਉਂਕਿ ਜਿਸ ਨੰਬਰ ਤੋਂ ਉਕਤ ਈਮੇਲ ਐਡਰੈੱਸ ਜਨਰੇਟ ਹੋਇਆ ਸੀ, ਉਹ ਆਨ ਸੀ। ਜਿਸ ਦੇ ਆਧਾਰ ‘ਤੇ ਪੁਲਸ ਨੇ ਉਕਤ ਨਾਬਾਲਗ ਨੂੰ ਹਿਰਾਸਤ ‘ਚ ਲੈ ਲਿਆ ਹੈ।