The Khalas Tv Blog Others ਗੁਆਂਢੀ ਮੁਲਕ ਤੋਂ ਆਈ ਸੀ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਾਰਨ ਦੀ ਧਮਕੀ
Others

ਗੁਆਂਢੀ ਮੁਲਕ ਤੋਂ ਆਈ ਸੀ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਾਰਨ ਦੀ ਧਮਕੀ

‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪਿਛਲੇ ਦਿਨੀਂ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਮਾਰਨ ਦੀ ਧਮਕੀ ਗੁਆਂਢੀ ਮੁਲਕ ਪਾਕਿਸਤਾਨ ਤੋਂ ਆਈ ਸੀ। ਸੂਤਰਾਂ ਅਨੁਸਾਰ ਇਹ ਧਮਕੀ ਭਰਿਆ ਮੇਲ ਪਾਕਿਸਤਾਨ ਦੇ ਵਿਦਿਆਰਥੀਆਂ ਨੇ ਭੇਜਿਆ ਸੀ।ਇਹ ਵੀ ਕਿਹਾ ਗਿਆ ਸੀ ਕਿ ਉਸ ਨੂੰ ਦੋਵੇਂ ਧਮਕੀਆਂ ਆਈਐਸਆਈਐਸ ਕਸ਼ਮੀਰ ਤੋਂ ਆਈਆਂ ਸਨ। ਇਸ ਧਮਕੀ ਤੋਂ ਬਾਅਦ ਗੰਭੀਰ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ।

ਦਿੱਲੀ ਪੁਲਿਸ ਦੇ ਵੱਡੇ ਸੂਤਰਾਂ ਦਾ ਕਹਿਣਾ ਹੈ ਕਿ ਗੰਭੀਰ ਨੂੰ ਦੋਵੇਂ ਈਮੇਲਾਂ ਪਾਕਿਸਤਾਨ ਦੇ ਕਰਾਚੀ ਤੋਂ ਕੀਤੀਆਂ ਗਈਆਂ ਸਨ। ਇਹ ਮੇਲ ਉਸ ਨੂੰ ਸ਼ਾਹਿਦ ਹਾਮਿਦ ਨਾਂ ਦੇ ਵਿਅਕਤੀ ਨੇ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। ਅਤੇ ਉਹ ਸਿੰਧ ਯੂਨੀਵਰਸਿਟੀ ਦਾ ਵਿਦਿਆਰਥੀ ਹੈ।

ਗੰਭੀਰ ਨੂੰ ਭੇਜਣ ਤੋਂ ਪਹਿਲਾਂ ਈ-ਮੇਲ ‘ਚ ਲਿਖਿਆ ਸੀ, ‘ਅਸੀਂ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦੇਵਾਂਗੇ। ਦੂਜੇ ਈ-ਮੇਲ ‘ਚ ਗੰਭੀਰ ਦੇ ਘਰ ਦੇ ਬਾਹਰ ਤੋਂ ਇਕ ਵੀਡੀਓ ਵੀ ਭੇਜਿਆ ਗਿਆ ਅਤੇ ਲਿਖਿਆ ਗਿਆ, ‘ਅਸੀਂ ਤੁਹਾਨੂੰ ਮਾਰਨਾ ਚਾਹੁੰਦੇ ਸੀ, ਪਰ ਤੁਸੀਂ ਕੱਲ੍ਹ ਬਚ ਗਏ। ਜੇਕਰ ਤੁਸੀਂ ਆਪਣੀ ਜਾਨ ਅਤੇ ਆਪਣੇ ਪਰਿਵਾਰ ਨੂੰ ਪਿਆਰ ਕਰਦੇ ਹੋ ਤਾਂ ਰਾਜਨੀਤੀ ਅਤੇ ਕਸ਼ਮੀਰ ਮੁੱਦੇ ਤੋਂ ਦੂਰ ਰਹੋ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਕੀਆਂ ਪਿੱਛੇ ਕੋਈ ਵੱਡਾ ਕਾਰਨ ਨਹੀਂ ਮਿਲਿਆ। ਭੇਜੀ ਗਈ ਵੀਡੀਓ ਯੂ-ਟਿਊਬ ਤੋਂ ਸੀ, ਸੰਭਾਵਤ ਤੌਰ ‘ਤੇ ਨਵੰਬਰ 2020 ਵਿੱਚ ਗੰਭੀਰ ਦੇ ਸਮਰਥਕ ਵੱਲੋਂ ਅਪਲੋਡ ਕੀਤੀ ਗਈ ਸੀ। ਸੂਤਰਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਰਵਾਈ ਲਈ ਕੇਂਦਰੀ ਖੁਫੀਆ ਟੀਮਾਂ ਨਾਲ ਨਤੀਜੇ ਸਾਂਝੇ ਕੀਤੇ ਜਾਣਗੇ।

ਗੰਭੀਰ ਨੇ ISIS ਕਸ਼ਮੀਰ ਤੋਂ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਦਿੱਲੀ ਪੁਲਿਸ ਕੋਲ ਪਹੁੰਚ ਕੀਤੀ ਸੀ। ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ (ਸੈਂਟਰਲ) ਨੂੰ ਭੇਜੀ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਮੰਗਲਵਾਰ ਰਾਤ ਕਰੀਬ 9.32 ਵਜੇ ਗੌਤਮ ਗੰਭੀਰ ਦੀ ਅਧਿਕਾਰਤ ਈਮੇਲ ਆਈਡੀ ‘ਤੇ ‘ISIS ਕਸ਼ਮੀਰ’ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਆਈਆਂ।

Exit mobile version