ਚੰਡੀਗੜ੍ਹ: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ (NHAI) ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਠੇਕੇਦਾਰ ਇਲਜ਼ਾਮ ਲਾ ਰਹੇ ਹਨ ਕਿ ਇਹ ਸਮੱਸਿਆ ਜਲੰਧਰ ਅਤੇ ਲੁਧਿਆਣਾ ਖੇਤਰ ਵਿੱਚ ਆ ਰਹੀ ਹੈ। ਉਸ ਨੇ ਕੁਝ ਨਾਵਾਂ ਦਾ ਜ਼ਿਕਰ ਵੀ ਕੀਤਾ ਹੈ। ਇਸ ਪਿੱਛੇ ਕਿਸੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਠੇਕੇਦਾਰਾਂ ਨੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਕੋਲ ਇਹ ਮਾਮਲਾ ਚੁੱਕਿਆ ਸੀ।
ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਨੇ ਇਹ ਮਾਮਲਾ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਹੈ, ਜਿਸ ’ਤੇ ਪੰਜਾਬ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਐਫਆਈਆਰ ਦੇ ਆਧਾਰ ’ਤੇ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।