ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਤਿੰਨ ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਤਿੰਨਾਂ ਵਿਧਾਨ ਸਭਾ ਸੀਟਾਂ ਤੋਂ ਜਿੱਤਣ ਵਾਲੇ ਤਿੰਨ ਵਿਧਾਇਕ ਅੱਜ ਪਹਿਲੀ ਵਾਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ।
ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨੇ ਚੰਡੀਗੜ੍ਹ ਮੁੱਖ ਮੰਤਰੀ ਨਿਵਾਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ।
ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ।
ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ… pic.twitter.com/V0UDGVE1Xi
— Bhagwant Mann (@BhagwantMann) November 27, 2024
ਮੁੱਖ ਮੰਤਰੀ ਮਾਨ ਨੇ ਤਿੰਨਾਂ ਵਿਧਾਇਕਾਂ ਨੂੰ ਜਿੱਤ ਲਈ ਵਧਾਈ ਦਿਤੀ ਅਤੇ ਉਨ੍ਹਾਂ ਨੂੰ ਜਨਤਾ ਲਈ ਕੰਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਸੰਦੇਸ਼ ਦਿਤਾ। ਉਨ੍ਹਾਂ ਵਿਧਾਇਕਾਂ ਨੂੰ ਕਿਹਾ ਕਿ ਉਹ ਆਪੋ-ਅਪਣੇ ਵਿਧਾਨ ਸਭਾ ਹਲਕਿਆਂ ਵਿਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਨ ਤਾਂ ਜੋ ਲੋਕਾਂ ਨੂੰ ਕਿਸੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇੱਕ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਵੱਲੋਂ ਨਵੇਂ ਚੁਣੇ ਗਏ ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਤੇ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਵਧਾਈਆਂ ਦਿੱਤੀਆਂ। ਸਾਰਿਆਂ ਨੂੰ ਲੋਕਾਂ ਦੀ ਸੇਵਾ ਅਤੇ ਬਿਨਾਂ ਪੱਖਪਾਤ ਦੇ ਆਪਣਿਆਂ ਹਲਕਿਆਂ ਦੇ ਵਿਕਾਸ ਕਾਰਜ ਕਰਵਾਉਣ ਲਈ ਕਿਹਾ।