ਮੋਗਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਦੇ ਮੋਗਾ ਜਿਲ੍ਹੇ ਦੇ ਸਲੱਮ ਖੇਤਰ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਜਿੱਥੇ ਇੱਕ ਘਰ ਵਿੱਚ ਲੜਕੀਆਂ ਨੂੰ ਚਿੱਟੇ ਦਾ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾਉਣ ਦੀ ਵੀਡੀਓ ਵਾਇਰਲ ਹੋਣ ਮਗਰੋਂ ਥਾਣਾ ਸਿਟੀ ਦੱਖਣੀ ਪੁਲੀਸ ਨੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਜੋੜੇ ਅਤੇ ਇੱਕ ਮਹਿਲਾ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਥਾਣਾ ਸਿਟੀ ਦੱਖਣੀ ਦੇ ਮੁਖੀ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਤੇ ਵਧੀਕ ਥਾਣਾ ਮੁਖੀ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸੁਖਜੀਤ ਸਿੰਘ ਉਰਫ਼ ਸੁੱਖਾ, ਉਸ ਦੀ ਪਤਨੀ ਅਤੇ ਇੱਕ ਹੋਰ ਔਰਤ ਨੇ ਲੜਕੀਆਂ ਨੂੰ ਆਪਣੇ ਜਾਲ ਵਿਚ ਫਸਾ ਕੇ ਘਰ ਬੰਦੀ ਬਣਾ ਕੇ ਰੱਖਿਆ ਹੈ ਤੇ ਮੁਲਜ਼ਮ ਬੰਦੀ ਬਣਾਈਆਂ ਗਈਆਂ ਲੜਕੀਆਂ ਨੂੰ ਘਰ ਵਿਚ ਨਸ਼ਾ ਕਰਵਾ ਕੇ ਦੇਹ ਵਪਾਰ ਕਰਵਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੋੜੇ ਤੇ ਦਲਾਲ ਔਰਤ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਮੁਲਜ਼ਮਾਂ ਨੂੰ ਹੋਰ ਪੁੱਛ ਪੜਤਾਲ ਲਈ ਇੱਕ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪੰਜਾਬ ਦੀ ਨੌਜਵਾਨੀ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ।
ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।